ਬੈਂਸ ਸਮੇਤ ਸੱਤਾਂ ਖਿਲਾਫ਼ ਹੋਇਆ ਬਲਾਤਕਾਰ ਦਾ ਕੇਸ ਦਰਜ

150

ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਸਣੇ ਸੱਤ ਜਣਿਆਂ ਖਿਲਾਫ਼ ਲੁਧਿਆਣਾ ਪੁਲੀਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਅੱਜ ਜਬਰ-ਜਨਾਹ ਦਾ ਕੇਸ ਦਰਜ ਕਰ ਲਿਆ ਹੈ। ਇਹ ਔਰਤ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰ ਰਹੀ ਸੀ ਜਿਸ ’ਤੇ ਲੁਧਿਆਣਾ ਦੀ ਅਦਾਲਤ ਨੇ 7 ਜੁਲਾਈ ਨੂੰ ਲੁਧਿਆਣਾ ਪੁਲੀਸ ਨੂੰ ਸਖਤ ਹੁਕਮ ਦਿੱਤੇ ਸਨ ਕਿ ਔਰਤ ਦੀ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰ ਕੇ 15 ਜੁਲਾਈ ਤਕ ਅਦਾਲਤ ਨੂੰ ਜਵਾਬ ਦਿੱਤਾ ਜਾਵੇ। ਇਸ ’ਤੇ ਅੱਜ ਕਾਰਵਾਈ ਕਰਦੇ ਹੋਏ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ, ਪੀਏ ਗੋਗੀ ਸ਼ਰਮਾ, ਦੂਜੇ ਭਰਾ ਪਰਮਜੀਤ ਸਿੰਘ, ਬਲਜਿੰਦਰ ਕੌਰ, ਸੁਖਚੈਨ ਸਿੰਘ ਤੇ ਜਸਬੀਰ ਕੌਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Real Estate