ਪੰਜਾਬ ਕਾਂਗਰਸ ਦਾ ਕਲੇਸ਼ : ਸਿੱਧੂ ਦਾ ਸ਼ਕਤੀ ਪ੍ਰਦਰਸਨ, ਕੈਪਟਨ ਹਾਈਕਮਾਂਡ ਦਾ ਫੈਸਲਾ ਮੰਨਣ ਨੂੰ ਹੋਇਆ ਤਿਆਰ

195

ਪੰਜਾਬ ਕਾਂਗਰਸ ਦੇ ਕਲੇਸ਼ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ। ਮੁੱਖ ਮੰਤਰੀ ਦੇ ਫਾਰਮ ਹਾਊਸ ਵਿਖੇ ਦੋਵਾਂ ਦੀ ਬੈਠਕ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਪੰਜਾਬ ਇੰਚਾਰਜ ਨਾਲ ਸਾਰਥਕ ਗੱਲਬਾਤ ਹੋਈ। ਉਨ੍ਹਾਂ ਦੁਹਰਾਇਆ ਕਿ ਹਾਈ ਕਮਾਨ ਦਾ ਹਰ ਫੈਸਲਾ ਯੋਗ ਹੋਵੇਗਾ। ਕੁਝ ਮੁੱਦੇ ਅਜਿਹੇ ਹਨ ਜਿਨ੍ਹਾਂ ਨੂੰ ਪਾਰਟੀ ਮੁਖੀ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਵੀ ਉਥੇ ਮੌਜੂਦ ਸਨ।
ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਕਈ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਹਾਈਕਮਾਨ ਨੇ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਇਸ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਸਨ। ਇਸ ਲਈ ਹਰੀਸ਼ ਰਾਵਤ ਨੂੰ ਮਨਾਉਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ।
ਸਿੱਧੂ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ‘ਤੇ ਪਹੁੰਚੇ। ਇੱਥੇ ਉਹ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵਡਿੰਗ ਅਤੇ ਕੁਲਬੀਰ ਸਿੰਘ ਜੀਰਾ ਨੂੰ ਵੀ ਮਿਲੇ ਹਨ। ਇਨ੍ਹਾਂ ਤੋਂ ਇਲਾਵਾ ਉਹ ਲਾਲ ਸਿੰਘ, ਬਲਬੀਰ ਸਿੱਧੂ, ਦਰਸ਼ਨ ਸਿੰਘ ਬਰਾੜ ਅਤੇ ਘੁਬਾਇਆ ਨਾਲ ਵੀ ਮਿਲੇ।

Real Estate