ਸਿੱਧੂ ਦੀ ਕੈਪਟਨ ਮਿਲਣੀ ਕਿਉਂ ਨੀਂ ਹੋਈ ?

195

ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਸੋਮਵਾਰ ਸਾਰਾ ਦਿਨ ਤੇ ਅੱਜ ਮੰਗਲਵਾਰ ਸਵੇਰੇ ਹੀ ਉਹ ਕਾਂਗਰਸ ਦੇ ਵਿਧਾਇਕ ਅਤੇ ਮੰਤਰੀਆਂ ਦੇ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰ ਰਹੇ ਹਨ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਮੁਲਾਕਾਤ ਨਹੀਂ ਕੀਤੀ ਹੈ ਅਤੇ ਨਾ ਹੀ ਕਿਸੇ ਵੀ ਜ਼ਰੀਏ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕੋਈ ਵਿਧਾਈ ਦਿੱਤੀ । ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਸ਼ਕਤੀ ਪ੍ਰਦਰਸ਼ਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੇ ਹਮਾਇਤੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੋਮਵਾਰ ਨੂੰ ਆਪਣੀ ਨਿੱਜੀ ਰਿਹਾਇਸ਼ ਛੱਡ ਕੇ ਸਰਕਾਰੀ ਰਿਹਾਇਸ਼ ‘ਤੇ ਬੁਲਾਇਆ ਗਿਆ। ਤਕਰੀਬਨ ਚਾਰ ਘੰਟੇ ਬੈਠਕ ਚਲਦੀ ਰਹੀਆਂ ਅਤੇ ਬੈਠਕ ਨੂੰ ਪੂਰੇ ਤਰੀਕੇ ਨਾਲ ਗੁਪਤ ਰੱਖਦੇ ਹੋਏ ਮੀਡੀਆ ਤੋਂ ਦੂਰੀ ਬਣਾਈ ਗਈ। ਪਰ ਜਾਣਕਾਰੀ ਇਹੀ ਹੈ ਕਿ ਇਸ ਬੈਠਕ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਅਗਲੀ ਰਣਨੀਤੀ ਘੜੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਆਪਣੀ ਹਿਮਾਇਤ ਵਿੱਚ ਜ਼ਿਆਦਾ ਤੋਂ ਜ਼ਿਆਦਾ ਕਾਂਗਰਸ ਲੀਡਰਾਂ ਨੂੰ ਰੱਖਿਆ ਜਾਵੇ।

Real Estate