ਅੱਜ ਤੋਂ ‘ਕਿਸਾਨ ਸੰਸਦ’: ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਕੀਤੇ ਮਜਬੂਤ

45

ਕਿਸਾਨਾਂ ਵਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਅੱਜ ਤੋਂ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਈ ਥਾਈਂ ਬੈਰੀਕੇਡ ਲਗਾਏ ਗਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ਤੋਂ ਹੋਰ ਕਿਸਾਨ ਨੇਤਾਵਾਂ ਨਾਲ ਸਿੰਘੂ ਬਾਰਡਰ ਲਈ ਰਵਾਨਾ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅੱਜ ਤੋਂ ਜੰਤਰ-ਮੰਤਰ ਵਿਖੇ ਕਿਸਾਨਾਂ ਵਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ।
ਭਾਰਤ ਦੀ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੱਗਭਗ ਪਿਛਲੇ 8 ਮਹੀਨਿਆਂ ਤੋਂ ਜਾਰੀ ਹੈ।ਇਸ ਦੌਰਾਨ ਦਿੱਲੀ ਵਿੱਚ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੇ ਆਗਿਆ ਵੀ ਮੰਗੀ ਗਈ ਸੀ। 22 ਜੁਲਾਈ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ‘ਤੇ ‘ਕਿਸਾਨ ਸੰਸਦ’ ਲਾਉਣਗੇ। ਕਿਸਾਨ 5-5 ਗਰੁੱਪਾਂ ‘ਚ ਜਾਣਗੇ। ਹਰੇਕ ਗਰੁੱਪ ‘ਚ ਇਕ ਕਿਸਾਨ ਨੇਤਾ ਹੋਵੇਗਾ। ਕਿਸਾਨ ਸਵੇਰੇ 10:30 ਪੁਲਿਸ ਦੀ ਨਿਗਰਾਨੀ ‘ਚ ਜੰਤਰ-ਮੰਤਰ ਜਾਣਗੇ ਅਤੇ ਸ਼ਾਮ 5 ਵਜੇ ਤੱਕ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਸਕਣਗੇ। ਪੰਜ ਪੁਲਿਸ ਕੰਪਨੀਆਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 5 ਕੰਪਨੀਆਂ ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤੀਆਂ ਜਾਣਗੀਆਂ। ਸੰਸਦ ਦਾ ਮੌਨਸੂਨ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਸੀ ਅਤੇ 13 ਅਗਸਤ ਤੱਕ ਜਾਰੀ ਰਹੇਗਾ। ਇਕ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਉਹ ਮੌਨਸੂਨ ਸੈਸ਼ਨ ਦੌਰਾਨ ਜੰਤਰ ਮੰਤਰ ’ਤੇ ਕਿਸਾਨ ਸੰਸਦ ਕਰਨਗੇ । ਕਿਸਾਨ ਨੇਤਾ ਨੇ ਪੁਲਿਸ ਨਾਲ ਬੈਠਕ ਬਾਅਦ ਕਿਹਾ ਕਿ ਉਹ ਜੰਤਰ ਮੰਤਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਗੇ ਤੇ ਕੋਈ ਵੀ ਪ੍ਰਦਰਸ਼ਨਕਾਰੀ ਸੰਸਦ ਨਹੀਂ ਜਾਵੇਗਾ।

Real Estate