ਭਾਜਪਾ ਵੱਲੋਂ ਹਟਾਏ ਜਾਣ ਤੋਂ ਪਹਿਲਾਂ ਹੀ ਯੇਦੀਯੁਰੱਪਾ ਨੇ ਛੱਡੀ ਮੁੱਖ ਮੰਤਰੀ ਦੀ ਕੁਰਸੀ

223

ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਆਖਰਕਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਯੇਦੀਯੁਰੱਪਾ ਨੇ ਰਾਜਪਾਲ ਥਾਵਰਚੰਦ ਗਹਿਲੋਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਯੇਦੀਯੁਰੱਪਾ ਨੇ ਕੁਝ ਸਮੇਂ ਪਹਿਲਾਂ ਇਕ ਸਮਾਗਮ ਵਿਚ ਭਾਸ਼ਣ ਦਿੰਦੇ ਹੋਏ ਆਪਣੇ ਅਸਤੀਫੇ ਦਾ ਐਲਾਨ ਕੀਤਾ ਸੀ।
ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਕਿਆਸਰਾਈਆਂ ਨੂੰ ਵਿਰਾਮ ਦਿੰਦੇ ਹੋਏ ਅੱਜ ਅਸਤੀਫ਼ੇ ਦੇ ਐਲਾਨ ਕਰ ਦਿੱਤਾ ਸੀ। ਦਰਅਸਲ, ਕੁਝ ਸਮਾਂ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸੀ ਕਿ ਭਾਜਪਾ ਹਾਈ ਕਮਾਨ ਉਹਨਾਂ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ।

Real Estate