ਮੋਦੀ ਨੇ ਭਾਜਪਾਈ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਜਾਣ ਲਈ ਕਿਹਾ !

122

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਵਿਧਾਨ ਸਭਾ ਹਲਕੇ ਵਿਚ ਦੋ-ਦੋ ਵਰਕਰਾਂ ਦੀ ਟੀਮ ਬਣਾਉਣ ਜੋ 75 ਪਿੰਡਾਂ ਦਾ ਦੌਰਾ ਕਰੇ ਅਤੇ ਟੀਮ ਉਥੇ 75 ਦਿਨ ਰਹੇ । ਇਸ ਦੌਰਨ ਲੋਕਾਂ ਵਿਚ ਡਿਜੀਟਲ ਸਾਖਰਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਵਿਰੋਧੀ ਪਾਰਟੀਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਦੱਸਣ ਲਈ ਕਿਹਾ ਕਿ ਸਰਕਾਰ ਸਾਰੇ ਮੁੱਦਿਆਂ ’ਤੇ ਬਹਿਸ ਲਈ ਤਿਆਰ ਹੈ ਪਰ ਵਿਰੋਧੀ ਧਿਰ ਇਸ ਤੋਂ ਭੱਜ ਰਹੀ ਹੈ ਤੇ ਹੰਗਾਮਾ ਕਰ ਰਹੀ ਹੈ।

Real Estate