ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਕਿੰਨਾਂ ਸਮਾਂ ਚੱਲ ਸਕਦੀ ਹੈ ਇੱਕ ਵਾਰ ਭਰੀ ਗੋਬਿੰਦ ਸਾਗਰ ਝੀਲ ?

160

ਭਾਖੜਾ ਡੈਮ ਵਿੱਚ ਦੋ ਪਾਵਰ ਹਾਊਸ ਹਨ, ਖੱਬੇ ਅਤੇ ਸੱਜੇ। ਦੋਵਾਂ ਵਿੱਚ 5-5 ਮਸ਼ੀਨਾਂ ਲੱਗੀਆਂ ਹਨ, ਜੋ ਨਾਲ ਲੱਗਦੇ ਰਾਜਾਂ ਦੀ ਮੰਗ ਦੇ ਹਿਸਾਬ ਨਾਲ ਬਿਜਲੀ ਉਤਪਾਦਨ ਕਰਦੀਆਂ ਹਨ। ਮਾਨਸੂਨ ਦੇ ਚਲਦਿਆਂ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਦੇ ਚਲਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਾਲਾਂਕਿ ਇਹ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਤਾਜ਼ਾ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1586।63 ਫੁੱਟ ਤੱਕ ਪੁੱਜ ਗਿਆ। ਭਾਖੜਾ ਡੈਮ ਨਾਲ ਲੱਗਦੀ ਗੋਬਿੰਦ ਸਾਗਰ ਝੀਲ ਵਿੱਚ ਵੀ ਪਾਣੀ ਦਾ ਪੱਧਰ 100 ਫੁੱਟ ਹੇਠਾਂ ਦਰਜ ਕੀਤਾ ਗਿਆ। ਭਾਖੜਾ ਡੈਮ ਵਿੱਚੋਂ 23723 ਕਿਊਸਿਕ ਪਾਣੀ ਛੱਡ ਕੇ 191।95 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਹਰ ਰੋਜ਼ ਕੀਤਾ ਜਾ ਰਿਹਾ ਹੈ। ਪਹਾੜੀ ਖੇਤਰ ਵਿੱਚ ਹੋ ਪੈ ਰਹੇ ਲਗਾਤਾਰ ਮੀਂਹ ਕਾਰਨ ਪਿਛੋਂ ਹੋਰ ਵੀ ਪਾਣੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਪਾਣੀ ਦਾ ਪੱਧਰ ਵੱਧ ਸਕਦਾ ਹੈ। ਇਸਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ, ਜੇਕਰ ਨਹੀਂ ਤਾਂ ਇਹ ਪਾਣੀ ਨੂੰ ਇੱਕ ਸਾਲ ਤੱਕ ਸੰਭਾਲ ਕੇ ਰੱਖਿਆ ਜਾ ਸਕਦਾ ਹੈ।

Real Estate