50 ਦੇ ਕਰੀਬ ਵਿਅਕਤੀ ਵੱਖ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਚ ਹੋਏ ਸ਼ਾਮਿਲ

109

ਪੱਖੋ ਕਲਾਂ , 1 ਅਗਸਤ ( ਸੁਖਜਿੰਦਰ ਸਮਰਾ ) ਪਿੰਡ ਰੂੜੇਕੇ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ ਤੇ ਜਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਦੀ ਅਗਵਾਈ ਵਿੱਚ 50 ਦੇ ਕਰੀਬ ਵਿਅਕਤੀ ਵੱਖ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਚ ਸ਼ਾਮਿਲ ਹੋਏ ।ਇਸ ਮੌਕੇ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਉਹ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦੇ ਹਨ ਅਤੇ ਉਹਨਾ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪਾਰਟੀ ਵਿਚ ਸਭ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਸਮੇਂ ਬਾਬਾ ਟੇਕ ਸਿੰਘ ਜੀ ਧਨੌਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਰਨਾਲਾ , ਬਹਾਦਰ ਸਿੰਘ ਬਲਾਕ ਸੰਮਤੀ ਮੈਂਬਰ, ਤੇਜਾ ਸਿੰਘ ਸੋਸਾਇਟੀ ਪ੍ਰਧਾਨ, ਜਥੇਦਾਰ ਸਤਨਾਮ ਸਿੰਘ, ਜਥੇਦਾਰ ਬਲਜੀਤ ਸਿੰਘ ਰਾਗੀ, ਗੁਰਜੰਟ ਸਿੰਘ ਪੰਚ , ਬਲਜੀਤ ਸਿੰਘ ਜੀਤਾ, ਡਾ ਭੋਲਾ ਖਾਂ , ਕਰਨੈਲ ਸਿੰਘ ਚੱਕੀ ਵਾਲਾ , ਗੁਰਚਰਨ ਸਿੰਘ ਬਿਜਲੀਵਾਲਾ , ਪ੍ਰੇਮ ਸਿੰਘ ਪੰਚ , ਕਾਲਾ ਰਾਮ ਪੰਚ , ਬਹੁਜਨ ਸਮਾਜ ਪਾਰਟੀ ਦੇ ਗੁਰਲਾਲ ਸਿੰਘ ਲਾਲੀ , ਚੇਤ ਰਾਮ , ਪਾਲ ਸਿੰਘ ਰਣਜੀਤ ਸਿੰਘ ਮੱਖਣ ਅਤੇ ਪਿੰਡ ਰੂੜੇਕੇ ਕਲਾਂ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ ।

Real Estate