Tokyo Olympic : ਮੁੰਡਿਆਂ ਦੀ ਹਾਕੀ ਵਿੱਚ ਝੰਡੀ

129

ਚੱਲ ਰਹੀਆਂ ਟੋਕੀਓ ਉਲੰਪਿਕਸ ਵਿੱਚ ਹਾਕੀ ਦੇ ਕੁਆਟਰਫਾਈਨਲ ਮੈਚ ਦੌਰਾਨ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 3-1 ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ਹੈ । ਟੋਕੀਓ ਵਿਚ ਖੇਡੇ ਗਏ ਹਾਕੀ ਦੇ ਕੁਆਰਟਰ ਫਾਈਨਲ ਮੈਚ ਦੌਰਾਨ ਗ਼ਲਤ ਅੰਪਾਈਰਿੰਗ ਦੀ ਮਾਰ ਝੱਲਦਿਆਂ ਭਾਰਤੀ ਟੀਮ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ । ਭਾਰਤੀ ਟੀਮ ਵਲੋਂ ਖੇਡਦਿਆਂ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਹਾਰਦਿਕ ਸਿੰਘ ਵਲੋਂ ਇੱਕ- ਇਕ ਗੋਲ ਕੀਤਾ। ਇੱਥੇ ਜ਼ਿਕਰਯੋਗ ਹੈ 1980 ਤੋਂ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕ ਵਿਚ ਹਾਕੀ ਦੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕਰਕੇ ਇਤਿਹਾਸ ਰਚਿਆ ਹੈ ।

Real Estate