SOI ਦੇ ਸਾਬਕਾ ਪ੍ਰਧਾਨ ਦਾ ਦਿਨ-ਦਿਹਾੜੇ ਕੀਤਾ ਕਤਲ

168

ਯੂਥ ਅਕਾਲੀ ਆਗੂ ਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰ ਦਿੱਤਾ।  ਘਟਨਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦੀ ਹੈ। ਗੋਲੀਆਂ ਲੱਗਣ ਮਗਰੋਂ ਵਿੱਕੀ ਨੂੰ ਤੁਰੰਤ ਨੇੜੇ ਦੇ ਆਈਵੀਵਾਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਸੀ ਪਰ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਉਸ ਉਪਰ 10 ਗੋਲੀਆਂ ਚਲਾਈਆਂ। ਪੁਲਿਸ ਨੇ ਵਿੱਕੀ ਮਿੱਢੂਖੇੜਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੀ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਟੌਰ ਇਲਾਕੇ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

Real Estate