ਹਿਮਾਚਲ: ਵੱਡਾ ਹਾਦਸਾ, ਪਹਾੜ ਹੇਠ ਦੱਬੀ ਬੱਸ ਤੇ ਕਾਰ, 40 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

101

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿੱਚ ਬੁੱਧਵਾਰ ਦੁਪਹਿਰ ਨੂੰ ਜ਼ਮੀਨ ਖਿਸਕਣ ਕਾਰਨ ਯਾਤਰੀਆਂ ਨਾਲ ਭਰੀ ਬੱਸ ਮਲਬੇ ਵਿੱਚ ਦੱਬ ਗਈ। ਬੱਸ ਤੋਂ ਇਲਾਵਾ ਦੋ ਕਾਰਾਂ ਵੀ ਮਲਬੇ ਹੇਠ ਦੱਬ ਗਈਆਂ ਹਨ। ਇਹ ਹਾਦਸਾ ਕਿੰਨੌਰ ਜ਼ਿਲ੍ਹੇ ਦੇ ਚੌਰਾ ਵਿੱਚ ਮੌਜੂਦ ਰਾਸ਼ਟਰੀ ਰਾਜ ਮਾਰਗ ਉੱਤੇ ਵਾਪਰਿਆ ਹੈ, ਜਿੱਥੇ ਪਹਾੜ ਤੋਂ ਚੱਟਾਨਾਂ ਡਿੱਗ ਗਈਆਂ ਹਨ। ਜਾਣਕਾਰੀ ਅਨੁਸਾਰ ਮਲਬੇ ਹੇਠ 40 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਪ੍ਰਸ਼ਾਸਨ ਵੱਲੋਂ ਹੁਣ ਭਾਰਤੀ ਫੌਜ ਅਤੇ ਐਨਡੀਆਰਐਫ ਦੀ ਮਦਦ ਲਈ ਜਾ ਰਹੀ ਹੈ। ਸਥਾਨਕ ਅਧਿਕਾਰੀਆਂ ਅਨੁਸਾਰ ਜੋ ਬੱਸ ਫਸੀ ਹੋਈ ਹੈ ਉਹ ਹਿਮਾਚਲ ਰੋਡਵੇਜ਼ ਦੀ ਹੈ। ਜਿਸ ਵਿੱਚ 40 ਤੋਂ ਵੱਧ ਯਾਤਰੀ ਸਵਾਰ ਹਨ।

Real Estate