ਅਕਾਲੀ ਦਲ (ਸੰਯੁਕਤ) ਦਾ ਭੀਮ ਆਰਮੀ ਨਾਲ ਚੋਣ ਗੱਠਜੋੜ

175

ਸ੍ਰੋਮਣੀਅਕਾਲੀ ਦਲ (ਸੰਯੁਕਤ) ਨੇ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਗੱਠਜੋੜ ਦਾ ਐਲਾਨ ਕੀਤਾ ਹੈ। ਅਕਾਲੀ ਨੇਤਾਵਾਂ ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਨੇ ਅੱਜ ਚੰਡੀਗੜ੍ਹ ’ਚ ਪ੍ਰੈਸਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਪੰਜਾਬ ਨੂੰ ਸਿਆਸੀ, ਆਰਥਿਕ ਤੇ ਸਮਾਜਿਕ ਤੌਰ ’ਤੇ ਤਬਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੇਕਰ ਮੁੜ ਲੀਹਾਂ ’ਤੇ ਲਿਆਉਣਾ ਹੈ ਤਾਂ ਬਾਦਲਾਂ ਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਕਿਸਾਨਾਂ ਨੂੰ ਅੱਜ ਟਿੱਚਰਾਂ ਕੀਤੀਆਂ ਜ ਰਹੀਆਂ ਹੈ।ਉਹਨਾਂ ਕਿਹਾ ਰਾਜਨੀਤੀ ਦਾ ਵਪਾਰੀਕਰਨ ਹੋ ਗਿਆ ਜਿਸਨੂੰ ਮੁਕਤੀ ਕਰਨ ਦੀ ਲੋੜ ਹੈ। ਉਹਨਾ ਪੰਜਾਬ ਦੇ ਲੋਕਾਂ ਨੂੰ ਬੁੱਧੂ ਨਾ ਬਣਨ ਦੀ ਅਪੀਲ ਕੀਤੀ।
ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਆਰਮੀ ਸੈਨਾ ਦੇ ਪ੍ਰਧਾਨ ਚੰਦਰ ਸ਼ੇਖਰ ਵਿਚਕਾਰ ਸਿਆਸੀ ਗੱਠਜੋੜ ਨੂੰ ਲੈ ਕੇ ਸਾਰੀਆਂ ਤੰਦਾਂ ਪਹਿਲਾਂ ਹੀ ਬੁਣੀਆਂ ਜਾ ਚੁੱਕੀਆਂ ਸਨ ਸਿਰਫ਼ ਐਲਾਨ ਹੋਣਾ ਬਾਕੀ ਸੀ । ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦੁਪਹਿਰ ਬਾਰਾਂ ਵਜੇ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪੱਤਰਕਾਰ ਮਿਲਣੀ ਸੱਦ ਕੇ ਰਾਜਸੀ ਗੱਠਜੋੜ ਦਾ ਐਲਾਨ ਕੀਤਾ। ਭੀਮ ਸੈਨਾ ਦਾ ਦੁਆਬੇ ਖਿੱਤੇ ਵਿਚ ਚੰਗਾ ਆਧਾਰ ਮੰਨਿਆ ਜਾਂਦਾ ਹੈ। ਬਹੁਜਨ ਸਮਾਜ ਪਾਰਟੀ ਤੋਂ ਬਾਗੀ ਆਗੂਆਂ ਅਤੇ ਦਲਿਤ ਵਰਗ ਦੇ ਲੋਕਾਂ ਦਾ ਭੀਮ ਆਰਮੀ ਵੱਲ ਕਾਫ਼ੀ ਝੁਕਾਅ ਹੈ ।

Real Estate