ਦੂਜੇ ਸੂਬੇ ਤੋਂ ਪੰਜਾਬ ’ਚ ਦਾਖਲ ਹੋਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ!

111

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਸਨ। ਹੁਕਮ ਵਿੱਚ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ ਕਿਉਂਕਿ ਇਨ੍ਹਾਂ ਰਾਜਾਂ ਵਿੱਚ ਕਰੋਨਾ ਕੇਸ ਵੱਧ ਰਹੇ ਹਨ। ਨਵੀਂਆਂ ਪਾਬੰਦੀਆਂ ਪੰਜਾਬ ’ਚ ਸੜਕ, ਰੇਲ ਤੇ ਹਵਾਈ ਮਾਰਗ ਰਾਹੀਂ ਦਾਖਲ ਹੋਣ ਵਾਲਿਆਂ ’ਤੇ ਲਾਗੂ ਹੋਣਗੀਆਂ। ਸਕੂਲਾਂ ਵਿੱਚ ਕੋਵਿਡ ਦੇ ਮਾਮਲਿਆਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਨੂੰ ਦੋਵੇਂ ਟੀਕੇ ਲੱਗ ਚੁੱਕੇ ਹਨ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਾਉਣਾ ਚਾਹੀਦਾ ਹੈ ਪਰ ਬੱਚੇ ਆਨਲਾਈਨ ਪੜ੍ਹਾਈ ਜਾਰੀ ਰੱਖ ਸਕਦੇ ਹਨ। ਉਨ੍ਹਾਂ ਨੇ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ ਤੇ ਇਸ ਲਈ ਵਿਸ਼ੇਸ਼ ਕੈਂਪ ਲਾਉਣ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਨਿੱਤਾ 60 ਹਜ਼ਾਰ ਕਰੋਨਾ ਟੈਸਟ ਕੀਤੇ ਜਾਣ।

Real Estate