UP ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਦੇਹਾਂਤ

140

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ ਦਾ ਅੱਜ 89 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਲਖਨਊ ਦੇ ਪੀਜੀਆਈ ’ਚ ਇਲਾਜ ਚੱਲ ਰਿਹਾ ਸੀ। ਉਹ ਹਿਮਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਵੀ ਰਹੇ ਸਨ। ਕਲਿਆਣ ਸਿੰਘ ਦੀ ਕਿਡਨੀ ’ਚ ਮੁੜ ਤੋਂ ਇਨਫੈਕਸ਼ਨ ਵਧ ਗਈ ਸੀ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ ਤੇ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ।

Real Estate