ਸੇਵਾ ਸਿੰਘ ਸੇਖਵਾਂ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਮੁੱਢਲੀ ਮੈਂਬਰਸ਼ਿਪ ਖ਼ਾਰਜ

123

ਆਮ ਆਦਮੀ ਪਾਰਟੀ ਵਲੋਂ ਸੀਨੀਅਰ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਅਤੇ ਉਨ੍ਹਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦੀਆਂ ਹੋ ਰਹੀਆਂ ਚਰਚਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਟਿੱਪਣੀ ਕਰਦਿਆਂ ਕਿਹਾ ਕਿ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬੀਆਂ ਦੀ ਮੂਲ ਭਾਵਨਾ ਦਾ ਸਤਿਕਾਰ ਕਰਦਿਆਂ ਪੰਜਾਬ ਅੰਦਰ ਰਵਾਇਤੀ-ਪਰਿਵਾਰਕ ਪਾਰਟੀਆਂ ਵਾਂਗ ਜੋੜ-ਤੋੜ ਦੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਜਰਨਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸੇਖਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਸਹੁੰ ਖਾਧੀ ਸੀ ਕਿ ਉਹ ਅਕਾਲੀ ਸੀ ਅਤੇ ਅਕਾਲੀ ਰਹਿਣਗੇ ਪਰ ਹੁਣ ਉਨ੍ਹਾਂ ਦੇ ‘ਆਪ’ ਵਿਚ ਜਾਣ ਦੇ ਚਰਚੇ ਹੋ ਰਹੇ ਹਨ। ਜਿਸ ਕਾਰਨ ਸੇਵਾ ਸਿੰਘ ਸੇਖਵਾਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤਾ ਜਾਂਦਾ ਹੈ।

Real Estate