ਸਲਾਹਕਾਰ ਦੇ ਅਸਤੀਫ਼ੇ ਮਗਰੋਂ ਹਾਈ ਕਮਾਂਡ ਨੂੰ ਪਿਆ ਸਿੱਧੂ ,ਮਾਲੀ ਨੇ ਦੱਸਿਆ ਜਾਨ ਨੂੰ ਖ਼ਤਰਾ

107

ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿਦਰ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ । ਇਸ ਤੋਂ ਬਾਅਦ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਾਈ ਕਮਾਨ ਨੂੰ ਕਿਹਾ ਹੈ ਕਿ ਉਹ ਅਜਿਹਾ ਦਰਸ਼ਨੀ ਘੋੜਾ ਬਣ ਕੇ ਪ੍ਰਧਾਨ ਨਹੀਂ ਰਹਿਣਾ ਚਾਹੁੰਦੇ, ਜਿਸ ਨੂੰ ਫੈਸਲੇ ਲੈਣ ਦਾ ਅਧਿਕਾਰ ਨਹੀਂ ਹੈ। ਜੇ ਉਨ੍ਹਾਂ ਨੂੰ ਫੈਸਲੇ ਲੈਣ ਦਾ ਅਧਿਕਾਰ ਨਾ ਦਿੱਤਾ ਗਿਆ ਤਾਂ ਉਹ ਇੱਟ ਦੇ ਨਾਲ ਇੱਟ ਖੜਕਾ ਦੇਣਗੇ। ਸਿੱਧੂ ਅੰਮ੍ਰਿਤਸਰ ਵਿੱਚ ਕੁਝ ਸਮਰਥਕਾਂ ਨੂੰ ਸੰਬੋਧਿਤ ਕਰ ਰਹੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੀ ਆਸ਼ਾ ਅਤੇ ਵਿਸ਼ਵਾਸ” ਦੀ ਆਪਣੀ ਨੀਤੀ ਅਨੁਸਾਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਉਹ 20 ਸਾਲਾਂ ਤੱਕ ਕਾਂਗਰਸ ਦੇ ਰਾਜ ਨੂੰ ਯਕੀਨੀ ਬਣਾਉਣਗੇ ਪਰ ਜੇ ਤੁਸੀਂ ਮੈਨੂੰ ਫੈਸਲੇ ਲੈਣ ਦੀ ਇਜਾਜ਼ਤ ਨਹੀਂ ਦਿੰਦੇ ਤਾਂ ਮੈਂ ਕਿਸੇ ਦੀ ਮਦਦ ਨਹੀਂ ਕਰ ਸਕਦਾ।
ਇਸ ਦੇ ਜੁਆਬ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਸੂਬਿਆਂ ਦੇ ਮੁਖੀਆਂ ਨੂੰ ਪਾਰਟੀ ਦੇ ਰੁਤਬੇ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਕੰਮ ਕਰਨ ਅਤੇ ਫੈਸਲਾ ਲੈਣ ਦੇ ਪੂਰੇ ਅਧਿਕਾਰ ਹਨ।
ਅਸਤੀਫਾ ਦੇਣ ਵੇਲੇ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਜਾਨ ਨੂੰ ਖ਼ਤਰਾ ਵੀ ਦੱਸਿਆ ਹੈ । ਆਪਣੀ ਪੋਸਟ ਵਿਚ ਮਾਲਵਿੰਦਰ ਮਾਲੀ ਨੇ ਲਿਖਿਆ ਹੈ ਕਿ ਮੇਰੇ ਵਿਚਾਰਾਂ ਪ੍ਰਤੀ ਜੋ ਸਨਕੀ ਪ੍ਰਚਾਰ ਸਿਆਸਤਦਾਨਾਂ ਨੇ ਕੀਤਾ ਹੈ, ਇਸ ਪ੍ਰਸੰਗ ਵਿਚ ਜੋ ਮੇਰਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੇ ਇੰਦਰਸਿੰਗਲਾ, ਮੁਨੀਸ਼ ਤਿਵਾੜੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ ਤੇ ਆਪ ਪਾਰਟੀ ਦੇ ਦਿੱਲੀ ਦੇ ਆਗੂ ਰਾਘਵ ਚੱਢਾ ਤੇ ਜਰਨੈਲ ਸਿੰਘ ਜ਼ਿੰਮੇਵਾਰ ਹੋਣਗੇ।

Real Estate