ਅਕਾਲੀ ਦਲ ਨੇ ਬਠਿੰਡਾ ਦੇ ਤਿੰਨ ਹਲਕਿਆਂ ਤੋਂ ਐਲਾਨੇ ਉਮੀਦਵਾਰ, ਮਲੂਕਾ ਨੇ ਕੀਤੀ ਚੋਣ ਲੜਨ ਤੋਂ ਨਾਂਹ!

75

ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ । ਸੁਖਬੀਰ ਸਿੰਘ ਬਾਦਲ ਨੇ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ, ਭੁੱਚੋ ਮੰਡੀ ਤੋਂ ਦਰਸ਼ਨ ਸਿੰਘ ਕੋਟਫੱਤਾ , ਬਠਿੰਡਾ ਰੂਰਲ ਤੋਂ ਪ੍ਰਕਾਸ਼ ਸਿੰਘ ਭੱਟੀ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ ।
ਇਸੇ ਦੌਰਾਨ ਸਾਬਕਾ ਮੰਤਰੀ ਮਲੂਕਾ ਨੇ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ ਪਰ ਉਨ੍ਹਾਂ ਖੁਦ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ । ਉਨ੍ਹਾਂ ਨੇ ਇਹ ਆਖ ਕੇ ਟਿਕਟ ਨੂੰ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਤੋਂ ਉਨ੍ਹਾਂ ਦਾ ਬੇਟਾ ਹੀ ਚੋਣ ਲੜੇਗਾ ਪਰ ਜੇ ਉਨ੍ਹਾਂ ਨੂੰ ਕਿਤੋਂ ਹੋ ਚੋਣ ਲੜਾਉਣੀ ਹੈ ਤਾਂ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦਵਾਰ ਐਲਾਨਣ ਤੋਂ ਪਹਿਲਾਂ ਨੂੰ ਨਹੀਂ ਪੁੱਛਿਆ ਗਿਆ। ਇਸ ਲਈ ਉਹ ਇਥੋਂ ਚੋਣ ਨਹੀਂ ਲੜਨਗੇ।

Real Estate