ਕਸ਼ਮੀਰੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦਾ ਦੇਹਾਂਤ , ਵਾਦੀ ਵਿੱਚ ਇੰਟਰਨੈੱਟ ਕੀਤਾ ਗਿਆ ਬੰਦ

130

ਕਸ਼ਮੀਰ ਦੇ ਵੱਖਵਾਦੀ ਨੇਤਾ ਕਹੇ ਜਾਂਦੇ ਸਈਅਦ ਅਲੀ ਸ਼ਾਹ ਗਿਲਾਨੀ ਦਾ ਬੁੱਧਵਾਰ ਦੇਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਉਦਾਰਵਾਦੀ ਧੜੇ ਦੇ ਨੇਤਾ ਸਨ। ਗਿਲਾਨੀ ਸੋਪੋਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਨ।ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ। ਮਹਿਬੂਬਾ ਨੇ ਲਿਖਿਆ- ‘ਗਿਲਾਨੀ ਸਾਹਬ ਦੇ ਦਿਹਾਂਤ ਦੀ ਖ਼ਬਰ ਤੋਂ ਦੁਖੀ ਹਾਂ। ਅਸੀਂ ਬਹੁਤੀਆਂ ਗੱਲਾਂ ‘ਤੇ ਸਹਿਮਤ ਨਹੀਂ ਹੋ ਸਕੇ, ਪਰ ਮੈਂ ਦ੍ਰਿੜ੍ਹ ਰਹਿਣ ਅਤੇ ਵਿਸ਼ਵਾਸ ਦੇ ਨਾਲ ਉਨ੍ਹਾਂ ਦਾ ਸਤਿਕਾਰ ਕਰਦੀ ਹਾਂ। ਅੱਲਾ ਉਨ੍ਹਾਂ ਨੂੰ ਜੰਨਤ ਬਖਸ਼ੇ । ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਪ੍ਰਤੀ ਮੇਰੀ ਹਮਦਰਦੀ।ਪੁਲਿਸ ਨੇ ਜਾਣਕਾਰੀ ਦਿੱਤੀ ਕਿ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਫ਼ੌਜੀ ਦਸਤਿਆਂ ਦੀ ਤੈਨਾਤੀ ਵਧਾ ਦਿੱਤੀ ਹੈ ਅਤੇ ਅਹਿਤਿਆਤ ਵਜੋਂ ਇੰਟਰਨੈਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ ਰੋਕਾਂ ਲਗਾ ਦਿੱਤੀਆਂ ਗਈਆਂ ਹਨ। ਸ੍ਰੀਨਗਰ ਅਤੇ ਹੋਰ ਪ੍ਰਮੁੱਖ ਥਾਵਾਂ ‘ਤੇ ਫ਼ੌਜੀ ਦਸਤੇ ਤੈਨਾਅਤ ਕੀਤੇ ਜਾ ਰਹੇ ਹਨ ਅਤੇ ਆਵਾਜਾਈ ਦੀ ਇਜਾਜ਼ਤ ਨਹੀਂ ਹੈ।” ਗਿਲਾਨੀ ਦੇ ਘਰ ਨੂੰ ਜਾਂਦੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।

Real Estate