ਤੋਤਾ ਸਿੰਘ ਦੇ ਮੁੰਡੇ ਬਰਜਿੰਦਰ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

98

ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਮੋਗਾ ਵਿਖੇ ਅੱਜ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਮੋਗਾ ਤੋਂ ਸਾਬਕਾ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਜੇਕਰ ਪੰਜਾਬ ਵਿੱਚ ਅਕਾਲੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਡੀਜ਼ਲ 10 ਰੁਪਏ ਸਸਤਾ ਕੀਤਾ ਜਾਵੇਗਾ।” ਸ਼੍ਰੋਮਣੀ ਅਕਾਲੀ ਦਲ ਵੱਲੋਂ ‘100 ਦਿਨ 100 ਹਲਕੇ’ ਯਾਤਰਾ ਤਹਿਤ ਵੱਖ-ਵੱਖ ਹਲਕਿਆਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਕਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Real Estate