15 ਤੋਂ ਵੱਧ ਸੂਬਿਆਂ ਦੇ ਕਿਸਾਨ ਪਹੁੰਚੇ ਹਨ ਮੁਜ਼ੱਫ਼ਰਨਗਰ ’ਚ ਕਿਸਾਨ ਮਹਾ ਪੰਚਾਇਤ ‘ਚ

121

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨਾਂ ਨੇ ਮੁਜ਼ੱਫਰਨਗਰ ਨੂੰ ਚਾਲੇ ਪਾਏ। ਇਨ੍ਹਾਂ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹਨ। ਆਗੂਆਂ ਨੇ ਕਿਹਾ ਕਿ 5 ਸਤੰਬਰ ਦੀ ਮਹਾਪੰਚਾਇਤ ਯੋਗੀ ਤੇ ਮੋਦੀ ਸਰਕਾਰਾਂ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਇਹ ਵੀ ਸਾਬਤ ਕਰੇਗੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ 9 ਮਹੀਨਿਆਂ ਤੋਂ ਚੱਲ ਰਹੀ ਕਿਸਾਨ ਲਹਿਰ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਪ੍ਰਾਪਤ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਲਈ ਖਾਣੇ ਦਾ ਪ੍ਰਬੰਧ ਕਰਨ ਲਈ 500 ਲੰਗਰ ਸ਼ੁਰੂ ਕੀਤੇ ਗਏ ਹਨ। ਮਹਾਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀਆਂ ਜਾਂਚ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਮੁਜ਼ੱਫਰਨਗਰ ਤੇ ਨੇੜਲੇ ਜ਼ਿਲ੍ਹਿਆਂ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਪੰਚਾਇਤ ਵਿੱਚ ਹਿੱਸਾ ਲੈਣ ਤੇ ਬਾਹਰੋਂ ਆਏ ਕਿਸਾਨਾਂ ਦੀ ਸਹਾਇਤਾ ਕਰਨ ਲਈ ਸਮਾਂ ਕੱਢਣ।

Real Estate