ਜਾਵੇਦ ਅਖ਼ਤਰ ਵੱਲੋਂ ਆਰਐੱਸਐੱਸ ਦੀ ਤੁਲਨਾ ਤਾਲਿਬਾਨ ਨਾਲ ਕੀਤੇ ਜਾਣ ਤੋਂ ਬਾਅਦ ਵਿਰੋਧ

166

ਭਾਰਤ ਦੇ ਪ੍ਰਸਿੱਧ ਗੀਤਕਾਰ ਜਾਵੇਦ ਅਖ਼ਤਰ ਦੁਆਰਾ ਟੀਵੀ ਪ੍ਰੋਗਰਾਮ ਦੌਰਾਨ ਆਰਐੱਸਐੱਸ ਦੀ ਤੁਲਨਾ ਤਾਲਿਬਾਨ ਨਾਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਵਿਰੋਧ ਵਧ ਗਿਆ ਹੈ। ਭਾਜਪਾਈ ਵਿਧਾਇਕ ਰਾਮ ਕਦਮ ਨੇ ਆਖਿਆ ਹੈ ਕਿ ਜਦੋਂ ਤੱਕ ਜਾਵੇਦ ਅਖ਼ਤਰ ਆਪਣੇ ਇਸ ਬਿਆਨ ਨੂੰ ਵਾਪਸ ਲੈ ਕੇ ਮਾਫੀ ਨਹੀਂ ਮੰਗਦੇ ਓਦੋਂ ਤੱਕ ਭਾਰਤ ਵਿੱਚ ਉਨ੍ਹਾਂ ਦੀਆਂ ਫ਼ਿਲਮਾਂ ਸਕ੍ਰੀਨ ਨਹੀਂ ਹੋਣ ਦਿੱਤੀਆਂ ਜਾਣਗੀਆਂ। ਸ਼ਨੀਵਾਰ ਨੂੰ ਵੀ ਜਾਵੇਦ ਅਖ਼ਤਰ ਦੇ ਘਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਦਮ ਨੇ ਆਖਿਆ ਕਿ ਜੇਕਰ ਭਾਰਤ ਵਿਚ ਤਾਲਿਬਾਨ ਵਰਗੀ ਵਿਚਾਰਧਾਰਾ ਹੁੰਦੀ ਤਾਂ ਉਹ ਇਸ ਤਰ੍ਹਾਂ ਦੇ ਬਿਆਨ ਕਿਵੇਂ ਦਿੰਦੇ? ਸ਼ਨੀਵਾਰ ਨੂੰ ਵੀ ਜਾਵੇਦ ਅਖ਼ਤਰ ਦੇ ਘਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਜਾਵੇਦ ਅਖ਼ਤਰ ਨੇ ਆਖਿਆ ਸੀ ਕਿ ਭਾਰਤ ਦੇ ਜ਼ਿਆਦਾਤਰ ਲੋਕ ਧਰਮ ਨਿਰਪੱਖ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਆਰਐੱਸਐੱਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਰਗੀਆਂ ਸੰਸਥਾਵਾਂ ਦੇ ਵਿਚਾਰਕ ਹਨ ਅਤੇ ਉਨ੍ਹਾਂ ਦੀ ਵਿਚਾਰਧਾਰਾ 1930 ਦੇ ਨਾਜ਼ੀਆਂ ਵਰਗੀ ਹੈ।

Real Estate