ਕਿਸਾਨ ਆਗੂਆਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਬੰਦ ਕਰਨ ਨੂੰ ਕਿਹਾ

208

ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਬਾਕੀ ਸਿਆਸੀ ਦਲਾਂ ਨਾਲ ਚੰਡੀਗੜ੍ਹ ਦੇ ਸੈਕਟਰ 36 ਵਿੱਚ ਪੀਪਲਸ ਕਨਵੈਨਸ਼ਨ ਸੈਂਟਰ ਵਿੱਚ ਵਾਰੀ-ਵਾਰੀ ਬੈਠਕਾਂ ਕਰ ਰਹੇ ਹਨ। ਜਿਸ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸ਼ਾਮਲ ਹੈ। ਜਿਸ ਵਿੱਚ ਸੰਯੁਕਤ ਮੋਰਚੇ ਵਲੋਂ ਜਾਰੀ ਇੱਕ ਬਿਆਨ ਮੁਤਾਬਕ ਸਿਆਸੀ ਆਗੂਆਂ ਨਾਲ ਸੁਆਲ-ਜਵਾਬ ਕੀਤੇ ਜਾ ਰਹੇ ਹਨ। ਕਿਸਾਨ ਆਗੂ ਮਨਜੀਤ ਸਿੰਘ ਨੇ ਕਿਹਾ ਸਿਆਸੀ ਰੈਲੀਆਂ ਨੂੰ ਬੰਦ ਕਰਨ ਲਈ ਆਖਿਆ ਜਾਵੇਗਾ ਬੈਠਕ ਵਿੱਚ ਪਹੁੰਚੇ ਕਿਸਾਨ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੰਜਾਬ ਵਿੱਚ ਰੈਲੀਆਂ ਨਾ ਕਰਨ ਬਾਰੇ ਸਿਆਸੀ ਦਲਾਂ ਨੂੰ ਆਖਿਆ ਗਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਇੱਕ ਚਿੱਠੀ ਲਿਖੀ। ਉਨ੍ਹਾਂ ਨੇ ਅੱਗੇ ਦੱਸਿਆ ਕਿਹਾ, “ਫਿਰ ਅਸੀਂ ਸੋਚਿਆ ਕਿ ਅਸੀਂ ਇੱਕ ਪਾਰਟੀ ਨਾਲ ਗੱਲਬਾਤ ਕਿਉਂ ਕਰੀਏ ਅਸੀਂ ਸਾਰਿਆਂ ਨਾਲ ਕਰਾਂਗੇ। ਅਜੇ ਤਾਂ ਚੋਣਾਂ ਐਲਾਨੀਆਂ ਵੀ ਨਹੀਂ ਗਈਆਂ ਹਨ ਤੇ ਇਨ੍ਹਾਂ ਨੂੰ ਇੰਨੀ ਕਿਹੜੀ ਕਾਹਲੀ ਪਈ ਹੈ।””ਅਸੀਂ ਤਾਂ ਇਹੀ ਕਹਿਣਾ ਜਿੰਨਾ ਚਿਰ ਚੋਣਾਂ ਦਾ ਐਲਾਨ ਨਹੀਂ ਹੁੰਦਾ, ਉਦੋਂ ਤੱਕ ਰੈਲੀਆਂ ਨਾ ਕਰੋ ਤੇ ਆਪਣੇ ਕਾਰਕੁੰਨਾਂ ਨੂੰ ਆਖੋ ਕਿ ਦਿੱਲੀ ਮੋਰਚੇ ‘ਤੇ ਕਿਸਾਨੀ ਝੰਡੇ ਹੇਠਾਂ ਆ ਕੇ ਬੈਠਣ।” ਉਨ੍ਹਾਂ ਨੇ ਕਿਹਾ ਕਿ ਜਿਹੜਾ ਕਿਸਾਨ ਦਿੱਲੀ ਮੋਰਚੇ ‘ਤੇ ਬੈਠਾ ਹੈ ਉਹ ਕਿਸੇ ਨਾ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਹੈ ਪਰ ਉਹ ਕਿਸਾਨ ਵਜੋਂ ਉੱਥੇ ਬੈਠਾ ਹੈ। ਪਰ ਇਹ ਰੈਲੀਆਂ ਕਰ ਕੇ ਉਨ੍ਹਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ, “ਜੇ ਸਿੱਧਾ ਕਿਹਾ ਜਾਵੇ ਤਾਂ ਉਹ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਇੱਕ ਪਰੰਪਰਾ ਹੈ।”
ਕਿਸਾਨ ਅੰਦੋਲਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਸਖ਼ਤੀ ਨਾਲ ਕਿਹਾ ਜਾਵੇਗਾ ਕਿ ਰੈਲੀਆਂ ਬੰਦ ਕਰੋ ਅਤੇ “ਜੇ ਇਹ ਫਿਰ ਵੀ ਨਾ ਮੰਨੇ ਤਾਂ ਇਸ ਦਾ ਖ਼ਾਮਿਆਜ਼ਾ ਇਨ੍ਹਾਂ ਨੂੰ ਭੁਗਤਣਾ ਪਵੇਗਾ।”
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ, “ਅੱਜ ਅਸੀਂ ਪੰਜਾਬ ਦੀ ਅਮਨ-ਸ਼ਾਂਤੀ ਬਾਰੇ ਗੱਲ ਕਰਾਂਗੇ ਕਿ ਉਹ ਕਿਉਂ ਨਹੀਂ ਹੈ। ਟਕਰਾਅ ਨਹੀਂ ਹੋਣਾ ਚਾਹੀਦਾ। ਟਕਰਾਅ ਨਾਲ ਨੁਕਸਾਨ ਹੁੰਦਾ।”
ਕਿਸਾਨਾਂ ਦੀ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਬੈਠਕ ਹੋਈ ਹੈ। ਪ੍ਰੇਮ ਸਿੰਘ ਚੰਦੂਮਾਜਰਾ, ਡਾ। ਦਲਜੀਤ ਸਿੰਘ ਚੀਮਾ ਸਮੇਤ ਕੁਝ ਹੋਰ ਲੀਡਰ ਵੀ ਪਹੁੰਚੇ ਸਨ। ਅਕਾਲੀ ਦਲ ਦੇ ਆਗੂ ਪ੍ਰੇਮ ਚੰਦੂਮਾਜਰਾ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਚਿੱਠੀ ਦੇ ਜਵਾਬ ਵਿੱਚ ਗੱਲਬਾਤ ਲਈ ਸੱਦਾ ਦਿੱਤਾ। ਜਿਸ ਤੋਂ ਬਾਅਦ ਕਿਸਾਨਾਂ ਦੀ ਕਾਂਗਰਸ ਨਾਲ ਬੈਠਕ ਹੋਈ ਹੈ , ਜਿਸ ਵਿੱਚ ਨਵਜੋਤ ਸਿੰਘ ਸਿੱਧੂ ਸਣੇ ਕਈ ਲੀਡਰ ਪਹੰਚੇ ਹਨ।
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀ ਕਿਸਾਨ ਜਥੇਬੰਦੀਆਂ ਪ੍ਰਤੀ ਗੁੱਸਾ ਜ਼ਾਹਿਰ ਕੀਤਾ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦੀ ਮੀਟਿੰਗ ਲਈ ਵੀ ਨਹੀਂ ਬੁਲਾਇਆ ਗਿਆ ਸੀ ਅਤੇ ਅਸੀਂ ਜ਼ਬਰਦਸਤੀ ਉਨ੍ਹਾਂ ਤੋਂ ਸਮਾਂ ਲਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤ ਪਰ ਇਹੀ ਗੱਲ ਸਾਡੇ ਨਾਲ ਇੱਥੇ ਹੋ ਰਹੀ ਹੈ।ਬੈਂਸ ਨੇ ਕਿਹਾ ਕਿ ਕਿਸਾਨ ਸਭ ਤੋਂ ਮਹੱਤਵਪੂਰਨ ਹਨ। ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਜਾਂ ਇਕੱਠ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਮਿਊਂਸਪਲ ਚੋਣਾਂ ਦੌਰਾਨ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਚੋਣਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ।

Real Estate