ਰਾਮ ਰਹੀਮ ਪਹੁੰਚਿਆ ਮਨੁੱਖੀ ਅਧਿਕਾਰ ਕਮਿਸ਼ਨ ਕੋਲ , ਕਹਿੰਦਾ “ਮੈਂਨੂੰ ਜੇਲ੍ਹ ‘ਚ ਦਾੜ੍ਹੀ ਨੀਂ ਕਾਲੀ ਕਰਨ ਦਿੰਦੇ”

183

ਬਲਾਤਕਾਰ ਤੇ ਕਤਲ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਚਿੱਟੀ ਹੁੰਦੀ ਦਾੜੀ ਸਤਾਉਣ ਲੱਗੀ ਹੈ। ਇਸ ਲਈ ਉਸ ਨੇ ਜੇਲ੍ਹ ਅਧਿਕਾਰੀਆ ਕੋਲੋਂ ਦਾੜੀ ਨੂੰ ਕਾਲੀ ਕਰਨ ਦੀ ਮੰਗ ਕੀਤੀ ਹੈ। ਪਰੰਤੂ ਅਧਿਕਾਰੀਆਂ ਵੱਲੋਂ ਇਨਕਾਰ ਕਰਨ ‘ਤੇ ਮਾਮਲਾ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜ ਗਿਆ ਹੈ, ਜਿਸ ‘ਤੇ ਫੈਸਲਾ ਬਾਕੀ ਹੈ। ਇਸਤੋਂ ਪਹਿਲਾਂ ਰੱਖੜੀ ਦੇ ਤਿਉਹਾਰ ‘ਤੇ ਵੀ ਡੇਰਾ ਮੁਖੀ ਨੂੰ ਵੱਡੀ ਪੱਧਰ ‘ਤੇ ਰੱਖੜੀਆਂ ਭੇਜੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਸੀ। ਜ਼ਿਕਰਯੋਗ ਹੈ ਕਿ ਰਾਮ ਰਹੀਮ ਵੱਲੋਂ ਦਾੜੀ ਕਾਲੀ ਕਰਨ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਦੋਂ ਚੁੱਕਿਆ ਜਦੋਂ 3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਐਸਕੇ ਮਿੱਤਲ ਨੇ ਇੱਥੇ ਜੇਲ੍ਹ ਦਾ ਨਿਰੀਖਣ ਕੀਤਾ। ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮਜਬੂਰ ਹੋ ਕੇ ਹੁਣ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿੱਚ ਲਿਆਉਣਾ ਪਿਆ।

Real Estate