ਗੁਜਰਾਤ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

280

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਵਿਜੇ ਰੁਪਾਣੀ ਰਾਜਪਾਲ ਨੂੰ ਮਿਲਣ ਗਏ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਇਸ ਤੋਂ ਬਾਅਦ ਗੁਜਰਾਤ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਵਿਜੇ ਰੁਪਾਣੀ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਗੁਜਰਾਤ ਦੇ ਲੋਕਾਂ ਤੋਂ ਮਿਲੇ ਸਮਰਥਨ ਲਈ ਉਹਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

Real Estate