ਪੰਜਾਬ ’ਚ ਤਿਉਹਾਰਾਂ ਦੇ ਮੱਦੇਨਜ਼ਰ 30 ਤੱਕ ਕੋਵਿਡ ਪਾਬੰਦੀਆਂ

197


ਕੋਵਿਡ ਵੈਕਸੀਨ ਦੀ ਖੁਰਾਕ ਨਾ ਲੈਣ ਵਾਲੇ ਮੁਲਾਜ਼ਮ ਜਬਰੀ ਛੁੱਟੀ ਉੱਤੇ ਭੇਜਣ ਦਾ ਫ਼ੈਸਲਾ

ਚਰਨਜੀਤ ਭੁੱਲਰ
ਚੰਡੀਗੜ੍ਹ, 10 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੌਜੂਦਾ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾ ਦਿੱਤੀਆਂ ਹਨ। ਮੁੱਖ ਮੰਤਰੀ ਨੇ ਮੈਡੀਕਲ ਆਧਾਰ ਨੂੰ ਛੱਡ ਕੇ ਕੋਵਿਡ ਵੈਕਸੀਨ ਦੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉੱਤੇ ਭੇਜਣ ਦਾ ਫੈਸਲਾ ਕੀਤਾ ਹੈ। ਸਮਾਜਿਕ ਤੇ ਸਿਆਸੀ ਇਕੱਠਾਂ ਦੀ ਗਿਣਤੀ 300 ਤੈਅ ਕੀਤੀ ਗਈ ਹੈ ਅਤੇ ਤਿਉਹਾਰੀ ਸਮਾਗਮਾਂ ਮੌਕੇ ਖਾਣੇ ਵਾਲੇ ਸਟਾਲਾਂ ’ਤੇ ਟੀਕਾਕਰਨ ਵਾਲਾ ਸਟਾਫ ਤਾਇਨਾਤ ਕੀਤਾ ਜਾਵੇ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ ਵਰਚੁਅਲ ਤੌਰ ’ਤੇ ਉੱਚ ਪੱਧਰੀ ਕੋਵਿਡ ਸਮੀਖਿਆ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਿਹੜੇ ਮੁਲਾਜ਼ਮ ਖੁਰਾਕ ਲੈਣ ਤੋਂ ਆਨਾਕਾਨੀ ਕਰ ਰਹੇ ਹਨ, ਉਨ੍ਹਾਂ ਨੂੰ ਉਦੋਂ ਤੱਕ ਜਬਰੀ ਛੁੱਟੀ ’ਤੇ ਰੱਖਿਆ ਜਾਵੇਗਾ ਜਦੋਂ ਤੱਕ ਪਹਿਲੀ ਖੁਰਾਕ ਨਹੀਂ ਲੈ ਲੈਂਦੇ। ਚਾਰ ਮਹੀਨੇ ਪਹਿਲਾਂ ਸਕੂਲ ਸਟਾਫ ਨੂੰ ਘੱਟੋ-ਘੱਟ ਇੱਕ ਖੁਰਾਕ ਨਾਲ ਡਿਊਟੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਲਈ ਹਰੇਕ ਹਫਤੇ ਆਰ।ਟੀ।ਪੀ।ਸੀ।ਆਰ। ਦੀ ਨੈਗੇਟਿਵ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਕੋਵਿਡ ਦੀਆਂ ਪੂਰੀਆਂ ਖੁਰਾਕਾਂ ਲੈਣ ਵਾਲੇ ਸਟਾਫ ਮੈਂਬਰਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਸੁਝਾਅ ਦਿੱਤਾ ਕਿ ਸਕੂਲ ਸਟਾਫ ਲਈ ਦੂਜੀ ਖੁਰਾਕ ਲੈਣ ਦਾ ਸਮਾਂ ਘਟਾ ਕੇ 28 ਦਿਨ ਕਰ ਦਿੱਤਾ ਜਾਵੇ ਪਰ ਇਹ ਸੁਝਾਅ ਕੇਂਦਰ ਸਰਕਾਰ ਦੇ ਹਵਾਲੇ ਨਾਲ ਰੱਦ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਅਗਸਤ ਮਹੀਨੇ ਵਿੱਚ ਕੁੱਲ 5799 ਸਕੂਲਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ 33,854 ਅਮਲੇ ਦੇ ਨਾਲ 3,21,969 ਸਕੂਲ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 158 ਮਾਮਲਿਆਂ ਵਿੱਚ ਟੈਸਟ ਪਾਜ਼ੇਟਿਵ ਪਾਏ ਗਏ ਜਿਸ ਮੁਤਾਬਕ ਪਾਜ਼ੇਟਿਵਿਟੀ ਦਰ ਸਿਰਫ 0।05 ਫੀਸਦੀ ਬਣਦੀ ਹੈ। ਮੁੱਖ ਮੰਤਰੀ ਨੇ ਤਾਜ਼ਾ ਸੀਰੋ-ਸਰਵੇ ਦਾ ਹਵਾਲਾ ਦਿੰਦਿਆਂ ਦੱਸਿਆ ਕਿ 6-17 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਪਾਜ਼ੇਟਿਵਿਟੀ ਦਰ 60 ਫੀਸਦੀ ਹੈ ਜਦਕਿ 14-17 ਸਾਲ ਦੇ ਉਮਰ ਵਰਗ ਵਿੱਚ ਇਹ ਦਰ ਵੱਧ ਹੈ। ਮੁੱਖ ਮੰਤਰੀ ਨੇ ਤਿਉਹਾਰਾਂ ਨੂੰ ਦੇਖਦਿਆਂ ਸਮੂਹ ਸਿਆਸੀ ਪਾਰਟੀਆਂ ਨੂੰ ਇਸ ਸਬੰਧੀ ਮਿਸਾਲ ਪੇਸ਼ ਕਰਨ ਲਈ ਕਿਹਾ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਪੁਲੀਸ ਦੀ ਮਦਦ ਨਾਲ ਕੋਵਿਡ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਵਾਉਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਜ਼ਿਲ੍ਹੇ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਦੇ ਸੰਯੁਕਤ ਫਲਾਇੰਗ ਸਕੁਐਡ ਕਾਇਮ ਕਰਕੇ ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਵਿੱਚ ਸਖ਼ਤੀ ਨਾਲ ਪਾਬੰਦੀਆਂ ਲਾਗੂ ਕਰਵਾਉਣੀਆਂ, ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਟੈਸਟਿੰਗ ਸਮਰੱਥਾ ਵਿੱਚ ਮੌਜੂਦਾ 45 ਹਜ਼ਾਰ ਪ੍ਰਤੀ ਦਿਨ ਤੋਂ ਵਧਾ ਕੇ ਘੱਟੋ-ਘੱਟ 50 ਹਜ਼ਾਰ ਪ੍ਰਤੀ ਦਿਨ ਦਾ ਵਾਧਾ ਕਰਨ ਦੇ ਹੁਕਮ ਕੀਤੇ। ਸੈਂਟੀਨਲ ਟੈਸਟਿੰਗ ਨਾਲ ਹੀ ਆਊਟਰੀਚ ਕੈਂਪ ਅਤੇ ਟੈਸਟਿੰਗ ਵੀ ਕੀਤੀ ਜਾਵੇ, ਖਾਸ ਕਰਕੇ ਉਨ੍ਹਾਂ ਥਾਵਾਂ ਉੱਤੇ ਜਿੱਥੇ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦਾ ਇਕੱਠ ਹੋਣ ਦੀ ਉਮੀਦ ਹੈ। ਕੋਵਿਡ ਮਾਹਿਰ ਕਮੇਟੀ ਦੇ ਮੁਖੀ ਡਾ। ਕੇ।ਕੇ। ਤਲਵਾੜ ਦੇ ਕਿਹਾ ਕਿ ਮੌਜੂਦਾ ਸਮੇਂ ਹਾਲਾਂਕਿ ਹਾਲਾਤ ਕਾਬੂ ਵਿੱਚ ਹਨ ਪਰ ਤੀਜੀ ਲਹਿਰ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਾਰੇ ਧਾਰਮਿਕ ਸੰਗਠਨਾਂ ਨੂੰ ਕਿਹਾ ਜਾਵੇ ਕਿ ਉਹ ਮੰਦਰਾਂ ਅਤੇ ਗੁਰਦੁਆਰਿਆਂ ਤੋਂ ਨਿਯਮਿਤ ਤੌਰ ’ਤੇ ਮਾਸਕ ਪਾਉਣ ਸਬੰਧੀ ਐਲਾਨ ਕਰਨ। ਸਿਹਤ ਸਕੱਤਰ ਆਲੋਕ ਸ਼ੇਖਰ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਓਵਰਆਲ ਪਾਜ਼ੇਟਿਵਿਟੀ ਦਰ ਸਤੰਬਰ 1 ਤੋਂ 9 ਤੱਕ ਮਹਿਜ਼ 0।1 ਫੀਸਦੀ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਕੋਲ ਖੁਰਾਕਾਂ ਦੀ ਵਾਧੂ ਸਪਲਾਈ ਦੀ ਪੈਰਵੀ ਕਰਨਗੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਠਿਆਈ ਦੀਆਂ ਦੁਕਾਨਾਂ, ਖੋਖੇ, ਢਾਬਿਆਂ ਆਦਿ ਦੇ ਸਾਰੇ ਸਟਾਫ ਦੇ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ। ਮੁੱਖ ਮੰਤਰੀ ਨੇ ਦੱਸਿਆ ਕਿ 1।18 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 37।81 ਲੱਖ ਲੋਕਾਂ ਨੂੰ ਦੂਜੀ ਖੁਰਾਕ ਦੇ ਨਾਲ ਸੂਬੇ ਨੇ ਪਹਿਲਾਂ ਹੀ 57 ਫੀਸਦੀ ਤੋਂ ਵੱਧ ਯੋਗ ਵਸੋਂ ਨੂੰ ਟੀਕਾਕਰਨ ਵਿੱਚ ਕਵਰ ਕਰ ਲਿਆ ਹੈ।

ਆਂਗਨਵਾੜੀ ਕੇਂਦਰ ਖੋਲ੍ਹ ਕੇ ਪੰਜਾਬ ਬਣਿਆ ਮੋਹਰੀ

ਦੇਸ਼ ਵਿੱਚੋਂ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਆਂਗਣਵਾੜੀ ਕੇਂਦਰਾਂ ਨੂੰ ਕੋਵਿਡ ਮਗਰੋਂ ਖੋਲ੍ਹਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਇਸੇ ਮਹੀਨੇ ਆਂਗਨਵਾੜੀ ਕੇਂਦਰ ਖੋਲ੍ਹਣ ਦੀ ਤਿਆਰੀ ਕਰਨ ਲਈ ਕਿਹਾ। ਇਨ੍ਹਾਂ ਕੇਂਦਰਾਂ ਦਾ ਖੁੱਲ੍ਹਣਾ ਸਟਾਫ ਦੇ ਟੀਕਾਕਰਨ ਅਤੇ ਹੋਰ ਦਿਸ਼ਾ ਨਿਰਦੇਸ਼ਾਂ ਉੱਤੇ ਨਿਰਭਰ ਕਰੇਗਾ ਜੋ ਕਿ ਸਿਹਤ ਵਿਭਾਗ ਨਾਲ ਸਾਂਝੇ ਤੌਰ ’ਤੇ ਤੈਅ ਕੀਤੇ ਜਾਣਗੇ।

Real Estate