ਭਾਜਪਾ ਨੇ ਗੁਜਰਾਤ ਵਿੱਚ ਬਦਲਿਆ ਮੁੱਖ ਮੰਤਰੀ, ਕਿਸ ਨੂੰ ਮਿਲਿਆ ਅਹੁਦਾ ?

380

ਭੁਪਿੰਦਰ ਪਟੇਲ ਨੂੰ ਭਾਜਪਾ ਨੇ ਗੁਜਰਾਤ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦਾ ਰਸਮੀ ਐਲਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਵਿਜੇ ਰੁਪਾਣੀ ਨੇ ਕਿਹਾ,”ਮੈਂ ਭਾਰਤੀ ਜਨਤਾ ਪਾਰਟੀ ਦਾ ਧੰਨਵਾਦੀ ਹਾਂ ਕਿ ਮੈਰੇ ਵਰਗੇ ਵਰਕਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਅਹਿਮ ਜਿੰਮੇਵਾਰੀ ਦਿੱਤੀ।” “ਇਸ ਅਰਸੇ ਦੌਰਾਨ ਮੈਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਮਾਰਗ-ਦਰਸ਼ਨ ਮਿਲਦਾ ਰਿਹਾ ਹੈ।” ਉਨ੍ਹਾਂ ਨੇ ਕਿਹਾ,”ਮੇਰਾ ਮੰਨਣਾ ਹੈ ਕਿ ਗੁਜਰਾਤ ਦੇ ਵਿਕਾਸ ਦੀ ਇਹ ਯਾਤਰਾ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਨਵੀਂ ਅਗਵਾਈ ਵਿੱਚ ਅੱਗੇ ਵਧਣੀ ਚਾਹੀਦੀ ਹੈ।” “ਇਹ ਧਿਆਨ ਰੱਖ ਕੇ ਮੈਂ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Real Estate