ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਦਾ ਪੋਤਾ ਭਾਜਪਾ ਚ ਸ਼ਾਮਲ : ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਭੱਜਿਆ

155

ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਮਿਲ ਹੋ ਗਿਆ ਹੈ । ਇਸ ਦੌਰਾਨ ਉਸ ਨੇ ਕਿਹਾ ਕਿ “ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ, ਉਨ੍ਹਾਂ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ।” ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਚਾਹੁੰਦੇ ਸਨ ਕਿ ਉਹ ਕਾਂਗਰਸ ਦੀ ਬਜਾਏ ਭਾਜਪਾ ਦੀ ਰਾਜਨੀਤੀ ਕਰਨ। ਇਸ ਤਰ੍ਹਾਂ ਅੱਜ ਉਨ੍ਹਾਂ ਨੇ ਆਪਣੇ ਦਾਦਾ ਜੀ ਦੀ ਇੱਛਾ ਪੂਰੀ ਹੋ ਗਈ ਹੈ।
ਉਨ੍ਹਾਂ ਨੇ ਪੰਜਾਬ ਲਈ ਕੰਮ ਕਰਨਾ ਆਪਣੀ ਤਰਜੀਹ ਬਣਾਇਆ ਹੈ। ਹਾਲਾਂਕਿ, ਇੰਦਰਜੀਤ ਸਿੰਘ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਪਰਹੇਜ਼ ਕਰਦੇ ਹੋਏ ਚਲੇ ਗਏ।

Real Estate