ਮੈਨੂੰ ਬੇਇੱਜ਼ਤ ਕੀਤਾ ਗਿਆ ਹੁਣ ਜਿਸ ਨੂੰ ਚਾਹੇ CM ਬਣਾ ਲਵੋ : ਕੈਪਟਨ

123

ਪੰਜਾਬ ਦੇ ਰਾਜਪਾਲ ਨੂੰ ਅਸਤੀਫਾ ਦੇਣ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੇਇੱਜ਼ਤ ਕੀਤਾ ਗਿਆ ਹੈ, ਜਿਸ ਕਰਕੇ ਅਸਤੀਫ਼ਾ ਦਿੱਤਾ ਹੈ। ਹੁਣ ਹਾਈ ਕਮਾਨ ਨੂੰ ਜਿਹੜਾ ਚੰਗਾ ਲੱਗੇ ਉਸ ਨੂੰ ਮੁੱਖ ਮੰਤਰੀ ਬਣਾ ਦੇਵੇ। ਉਨ੍ਹਾਂ ਕਿਹਾ ਕਿ ਭਵਿੱਖ ਦੀ ਰਾਜਨੀਤੀ ਬਾਰੇ ਉਨ੍ਹਾਂ ਕੋਲ ਕਈ ਰਾਹ ਹਨ ਤੇ ਸਮਾਂ ਆਉਣ ’ਤੇ ਇਸ ਬਾਰੇ ਫ਼ੈਸਲਾ ਕਰਨਗੇ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਵਿੱਚ ਹੀ ਹਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਹੀ ਅਸਤੀਫ਼ਾ ਦੇਣ ਦਾ ਫ਼ੈਸਲਾ ਕਰ ਲਿਆ ਸੀ ਤੇ ਇਸ ਬਾਰੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਜਾਣਕਾਰੀ ਦੇ ਦਿੱਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜ ਭਵਨ ਪਹੁੰਚੇ ਕੇ ਰਾਜਪਾਲ ਅਸਤੀਫ਼ਾ ਸੌਂਪਿਆ ਹੈ। ਅਸਤੀਫ਼ਾ ਸੌਂਪਣ ਮਗਰੋਂ ਉਨ੍ਹਾਂ ਨੇ ਕਿਹਾ, ਮੈਂ ਅਸਤੀਫ਼ਾ ਦੇ ਦਿੱਤਾ ਹੈ ਹੁਣ ਉਹ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾਉਣ’।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ “ਮੈਂ ਕਾਂਗਰਸ ਪ੍ਰਧਾਨ ਨਾਲ ਸਵੇਰੇ ਗੱਲ ਕੀਤੀ ਸੀ ਕਿ ਮੈਂ ਅੱਜ ਅਸਤੀਫ਼ਾ ਦੇ ਰਿਹਾ ਹਾਂ,ਮੈਨੂੰ ਸਹੀ ਨਹੀਂ ਲੱਗਿਆ, ਇੰਝ ਲੱਗਿਆਂ ਜਿਵੇਂ ਮੇਰੇ ਸਰਕਾਰ ਚਲਾਉਣ ‘ਤੇ ਸ਼ੱਕ ਕੀਤਾ ਜਾ ਰਿਹਾ ਹੋਵੇ।” ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਸ਼ਾਮ 5 ਵਜੇ ਕਾਂਗਰਸ ਭਵਨ ਵਿੱਚ ਬੈਠਕ ਹੋਣ ਜਾ ਰਹੀ ਹੈ। ਬੈਠਕ ਦੀ ਅਗਵਾਈ ਕਰਨ ਲਈ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਅਤੇ ਸੀਨੀਅਰ ਆਗੂ ਅਜੇ ਮਾਕਨ ਤੇ ਹਰੀਸ਼ ਚੌਧਰੀ ਚੰਡੀਗੜ੍ਹ ਪਹੁੰਚ ਚੁੱਕੇ ਹਨ।

Real Estate