ਰਾਜਪਾਲ ਨੇ ਕੈਪਟਨ ਦਾ ਅਸਤੀਫਾ ਕੀਤਾ ਮਨਜ਼ੂਰ

138

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਵਿਚ ਸ਼ਾਮਲ ਵਿਧਾਇਕਾਂ ਨੇ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਕਾਂਗਰਸ ਹਾਈ ਕਮਾਨ ਨੂੰ ਦੇ ਦਿੱਤੇ ਹਨ। ਇਸ ਸਬੰਧੀ ਵਿਧਾਇਕਾਂ ਨੇ ਦਸਤਖਤ ਕਰ ਕੇ ਸਾਂਝਾ ਮਤਾ ਪਾਸ ਕੀਤਾ। ਕਾਂਗਰਸ ਮੁਖੀ ਸੋਨੀਆ ਗਾਂਧੀ ਜਲਦੀ ਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨਗੇ। ਅੱਜ ਦੀ ਵਿਧਾਇਕਾਂ ਨਾਲ ਮੀਟਿੰਗ ਵਿਚ ਦੋ ਪ੍ਰਸਤਾਵ ਪਾਸ ਕੀਤੇ ਗਏ। ਪਹਿਲੇ ਪ੍ਰਸਤਾਵ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਵਿਚ ਮੁੱਖ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ ਤੇ ਦੂਜੇ ਮਤੇ ਵਿਚ ਮੁੱਖ ਮੰਤਰੀ ਚੁਣਨ ਦੇ ਅਧਿਕਾਰ ਹਾਈ ਕਮਾਨ ਨੂੰ ਦਿੱਤੇ ਗਏ। ਇਸ ਤੋਂ ਪਹਿਲਾਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਦੂਜੇ ਪਾਸੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

Real Estate