ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ

76

ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ । ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ । ਇਨ੍ਹਾਂ ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਸੀ । ਸਾਲ 2019 ਵਿਚ ਵੀ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ । ਹਾਊਸ ਆਫ਼ ਕਾਮਨਜ਼ ਵਿਚ ਬਹੁਮਤ ਲਈ ਕੈਨੇਡਾ ਦੀ ਸੰਸਦ ਨੂੰ 170 ਸੀਟਾਂ ਦੀ ਲੋੜ ਹੁੰਦੀ ਹੈ।
ਕੈਨੇਡਾ ਵਿਚ ਵੱਡੀ ਗਿਣਤੀ ਵਿੱਚ ਭਾਰਤੀ ਮੂਲ ਦੇ ਲੋਕ ਵੀ ਰਹਿੰਦੇ ਹਨ ਜਿਨ੍ਹਾਂ ਵਿੱਚ ਪੰਜਾਬੀ ਵੀ ਸ਼ਾਮਿਲ ਹਨ। ਇਨ੍ਹਾਂ ਚੋਣਾਂ ਵਿਚ 40 ਤੋਂ ਵੱਧ ਉਮੀਦਵਾਰ ਭਾਰਤੀ ਮੂਲ ਦੇ ਹਨ। ਕੈਨੇਡਾ ਦੀ ਮੌਜੂਦਾ ਸਰਕਾਰ ਵਿੱਚ ਕਈ ਅਜਿਹੇ ਨਾਗਰਿਕ ਜਿਨ੍ਹਾਂ ਵਿੱਚ ਹਰਜੀਤ ਸੱਜਣ, ਬਰਦੀਸ਼ ਚੱਗਰ ਆਦਿ ਕੈਬਿਨੇਟ ਦਾ ਹਿੱਸਾ ਹਨ। ਨੈਸ਼ਨਲ ਡੈਮੋਕਰੇਟਿਕ ਪਾਰਟੀ ਦੀ ਅਗਵਾਈ ਭਾਰਤੀ ਮੂਲ ਦੇ ਜਗਮੀਤ ਸਿੰਘ ਕਰਦੇ ਹਨ ਅਤੇ ਉਹ ਦੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਸਰਕਾਰ ਬਣਾਉਣ ਲਈ ਇਕ ਅਹਿਮ ਭੂਮਿਕਾ ਵੀ ਨਿਭਾ ਸਕਦੀ ਹੈ। ਕੰਜ਼ਰਵੇਟਿਵ ਪਾਰਟੀ ਦੇ ਐਰਿਨ ਟੂਲ ਆਪਣੀ ਸੀਟ ਜਿੱਤ ਗਏ ਨੇ ਪਰ ਫਿਲਹਾਲ ਉਨ੍ਹਾਂ ਦੀ ਪਾਰਟੀ ਬਹੁਮਤ ਹਾਸਿਲ ਨਹੀਂ ਕਰ ਸਕੀ।

Real Estate