ਨਿਊਯਾਰਕ: ਅਫਗਾਨਿਸਤਾਨ ਵਿੱਚ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਸਬੰਧੀ ਯੂ ਐੱਨ ਓ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ

70

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ)
ਅਫਗਾਨਿਸਤਾਨ ਵਿੱਚ ਤਾਲਿਬਾਨ ਦੁਆਰਾ ਕਬਜੇ ਦੇ ਬਾਅਦ ਉੱਥੇ ਮਨੁੱਖੀ ਅਤੇ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿੱਚ ਸੈਂਕੜੇ ਔਰਤਾਂ ਨੇ ਨਿਊਯਾਰਕ ਵਿੱਚ ਯੂਨਾਈਟਿਡ ਨੇਸ਼ਨਜ ਆਰਗੇਨਾਈਜੇਸ਼ਨ (ਯੂ ਐੱਨ ਓ) ਦੇ ਮੁੱਖ ਦਫਤਰ ਦੇ ਬਾਹਰ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਅਮਰੀਕਾ ਰਹਿਣ ਵਾਲੀਆਂ ਅਫਗਾਨੀ ਮੂਲ ਦੀਆਂ ਔਰਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੁਜ਼ਾਹਰੇ ਵਿੱਚ ਮੌਜੂਦ ਔਰਤਾਂ ਅਨੁਸਾਰ ਮਹਿਲਾਵਾਂ ਅੱਧੀ ਦੁਨੀਆ ਬਣਾਉਂਦੀਆਂ ਹਨ। ਇਸ ਲਈ, ਜਦੋਂ ਉਨ੍ਹਾਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ ਹੈ ਤਾਂ ਇਸਦੇ ਨਤੀਜੇ ਗੰਭੀਰ ਹੁੰਦੇ ਹਨ। ਇਹਨਾਂ ਔਰਤਾਂ ਨੇ ਕਿਹਾ ਕਿ ਯੂਨਾਈਟਿਡ ਨੇਸ਼ਨਜ ਨੂੰ ਉਨ੍ਹਾਂ ਸੀਮਾਵਾਂ ‘ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਜੋ ਤਾਲਿਬਾਨ ਨੇ ਅਫਗਾਨਿਸਤਾਨ ਦੇ ਲੋਕਾਂ ਖਾਸ ਕਰਕੇ ਔਰਤਾਂ’ ਤੇ ਲਗਾਈਆਂ ਹਨ। ਤਾਲਿਬਾਨ ਦੇ ਕਬਜੇ ਕਾਰਨ ਅਫਗਾਨਿਸਤਾਨ ਵਿੱਚ ਵੱਖ -ਵੱਖ ਕਾਰਕੁੰਨਾਂ ਅਤੇ ਔਰਤਾਂ ਨੇ ਕਿਹਾ ਹੈ ਕਿ ਉਹ ਆਪਣੀਆਂ ਗਤੀਵਿਧੀਆਂ ਨੂੰ ਜਾਰੀ ਰੱਖਣ ਵਿੱਚ ਅਸਮਰੱਥ ਹਨ। ਉਨ੍ਹਾਂ ਨੇ ਸਿੱਖਿਆ ਅਤੇ ਕੰਮ ਕਰਨ ਦਾ ਆਪਣਾ ਅਧਿਕਾਰ ਗੁਆ ਦਿੱਤਾ ਹੈ। ਆਪਣੇ ਆਪ ਨੂੰ ਅਫਗਾਨਿਸਤਾਨ ਦੀ ਸਰਕਾਰ ਕਹਿਣ ਵਾਲੀ ਇਸ ਤਾਲਿਬਾਨ ਸਰਕਾਰ ਨੂੰ ਸਾਨੂੰ ਸਾਡੇ ਅਧਿਕਾਰ ਦੇਣੇ ਚਾਹੀਦੇ ਹਨ।

Real Estate