ਸਿੱਧੂ ਦਾ ਅਸਤੀਫਾ ਕਾਂਗਰਸ ਵੱਲੋਂ ਨਾਮਨਜੂਰ ਕੀਤੇ ਜਾਣ ਦੀਆਂ ਖ਼ਬਰਾਂ

85

ਕਾਂਗਰਸ ਪ੍ਰਧਾਨ ਨੇ ਨਵਜੋਤ ਸਿੱਧੂ ਦਾ ਪੰਜਾਬ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਰੱਦ ਕਰ ਦਿੱਤੇ ਜਾਣ ਦੀਆਂ ਖ਼ਬਰਾਂ ਹਨ । ਇਸੇ ਦੌਰਾਨ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਨੇ ਸੂਬਾਈ ਨੇਤਾਵਾਂ ਨੂੰ ਇਸ ਮਾਮਲੇ ਨੂੰ ਆਪਣੇ ਪੱਧਰ ‘ਤੇ ਹੱਲ ਕਰਨ ਲਈ ਵੀ ਕਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਵੀਰਵਾਰ ਸਵੇਰੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਬੁਲਾਇਆ ਗਿਆ ਹੈ। ਸਿੱਧੂ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਕਾਂਗਰਸ ਵਿੱਚ ਸ਼ਾਮਲ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਜੋ ਬੰਦੇ ਸਿੱਧੂ ਦੇ ਅਸਤੀਫੇ ਦਾ ਕਾਰਨ ਬਣੇ ਹਨ ਉਨ੍ਹਾਂ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਕਾਂਗਰਸ ਹਾਈਕਮਾਨ ਅਤੇ ਨਵਜੋਤ ਸਿੱਧੂ ਦੇ ਸਬਰ ਦੀ ਪ੍ਰੀਖਿਆ ਨਹੀਂ ਲੈਣੀ ਚਾਹੀਦੀ। ਖਹਿਰਾ ਨੇ ਸਿੱਧੂ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ। ਖਹਿਰਾ ਨੇ ਹਾਈਕਮਾਨ ਤੋਂ ਇਹ ਵੀ ਮੰਗ ਕੀਤੀ ਕਿ ਸਿੱਧੂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਚੁੱਕਿਆ ਜਾਵੇ ਅਤੇ ਹੱਲ ਕੀਤਾ ਜਾਵੇ।

Real Estate