ਕੈਪਟਨ ਸ਼ਾਹ ਦੀ ਮਿਲਣੀ ਨੇ ਪੰਜਾਬ ਦੀ ਸਿਆਸਤ ਨੂੰ ਕੀਤਾ ਹੋਰ ਤੱਤਾ

184

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਮੀਟਿੰਗ ਮਗਰੋਂ ਕਿਹਾ ਹੈ ਕਿ, ”ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਬਾਬਤ ਗੱਲਬਾਤ ਕੀਤੀ। ਇਸ ਦੇ ਨਾਲ ਹੀ ਪੰਜਾਬ ਨੂੰ ਫ਼ਸਲੀ ਵਿਭਿੰਨਤਾ ਵਿਚ ਮਦਦ ਕਰਨ ਲਈ ਵੀ ਗੱਲਬਾਤ ਕੀਤੀ ” ਪੰਜਾਬ ਕਾਂਗਰਸ ਵਿਚ ਚੱਲ ਰਹੇ ਸਿਆਸੀ ਘਟਨਾਕ੍ਰਮ ਦੀ ਅਗਲੀ ਕੜੀ ਤਹਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ। ਇਹ ਮੀਟਿੰਗ 50 ਮਿੰਟਾਂ ਤੱਕ ਚੱਲੀ ਹੈ ।

Real Estate