ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾਈ: 5 ਕਿਸਾਨਾਂ ਦੀ ਮੌਤ

101

ਉੱਤਰ ਪ੍ਰਦੇਸ਼ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ 5 ਮੌਤਾਂ ਹੋਈਆਂ ਹਨ। ਇਹ ਘਟਨਾ ਦਿੱਲੀ ਤੋਂ ਕਰੀਬ 452 ਕਿਲੋਮੀਟਰ ਅਤੇ ਲਖਨਊ ਤੋਂ 130 ਕਿਲੋਮੀਟਰ ਦੂਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੂਨੀਆਂ ਨਾਮੀ ਥਾਂ ਉੱਤੇ ਵਾਪਰੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀਆਂ ਚੜ੍ਹਾਅ ਦਿੱਤੀਆਂ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਕਿਸਾਨ ਪ੍ਰਦਰਸ਼ਨ ਕਰਨ ਮਗਰੋਂ ਵਾਪਸ ਜਾ ਰਹੇ ਸਨ ਤਾਂ ਉਨ੍ਹਾਂ ’ਤੇ ਗੱਡੀਆਂ ਚੜ੍ਹਾਈਆਂ ਗਈਆਂ।

Real Estate