ਲਖੀਮਪੁਰ ਕਤਲਕਾਂਡ : ਭਾਰਤ ਦੇ ਗ੍ਰਹਿ ਰਾਜ ਮੰਤਰੀ ਦੇ ਮੁੰਡੇ ਸਣੇ ਕਈ ਹੋਰਾਂ ਖ਼ਿਲਾਫ਼ ਕੇਸ ਦਰਜ, ਲਖੀਮਪੁਰ ਵਿੱਚ ਇੰਟਰਨੈੱਟ ਬੰਦ

81

ਪੁਲੀਸ ਨੇ ਲਖੀਮਪੁਰ ਖੀਰੀ ਮਾਮਲੇ ਸਬੰਧੀ ਦੋ ਐੱਫਆਈਆਰ ਦਰਜ ਕੀਤੀਆਂ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਕਈ ਹੋਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੀਕੇਯੂ ਦੇ ਰਾਕੇਸ਼ ਟਿਕੈਤ ਅਤੇ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਕਿਸਾਨ ਨੇਤਾਵਾਂ ਨੇ ਐਤਵਾਰ ਨੂੰ ਜ਼ਿਲੇ ਵਿੱਚ ਹਿੰਸਾ ਵਿੱਚ ਕਥਿਤ ਸ਼ਮੂਲੀਅਤ ਦੇ ਲਈ ਰਾਜ ਮੰਤਰੀ ਮਿਸ਼ਰਾ ਅਤੇ ਉਸਦੇ ਬੇਟੇ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ। ਟਿਕੈਤ ਨੇ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਕਥਿਤ ਵੀਡੀਓ’ ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੁਆਰਾ ਕੀਤੀ ਗਈ ਕੁਝ ਟਿੱਪਣੀਆਂ ਦੇ ਬਾਰੇ ‘ਚ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਅਤੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਖੇਤਰ ਦਾ ਮਾਹੌਲ ਖਰਾਬ ਹੋ ਰਿਹਾ ਹੈ।ਇੱਕ ਹੋਰ ਐੱਫਆਈਆਰ ਕਿਸਾਨਾਂ ਦੇ ਖਿਲਾਫ਼ ਵੀ ਦਰਜ ਕੀਤੀ ਗਈ ਹੈ।

Real Estate