ਲਖੀਮਪੁਰ ਕਤਲਕਾਂਡ :ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਮੰਗੀ ਰਿਪੋਰਟ

54

ਭਾਰਤੀ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਹੈ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਕਿਹੜੇ ਮੁਲਜ਼ਮ ਹਨ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ? ਸਰਵਉੱਚ ਅਦਾਲਤ ਨੇ ਸਰਕਾਰ ਨੂੰ ਕਿਹਾ ਕਿ ਉਹ ਇਹ ਵੀ ਦੱਸੇ ਕਿ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਕੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਸੁਪਰੀਮ ਕੋਰਟ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਵਕੀਲਾਂ ਦੀ ਚਿੱਠੀ ਦੇ ਅਧਾਰ ‘ਤੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਲੋਕ ਹਿੱਤ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਗਿਆ ਸੀ। ਅਦਾਲਤ ਨੇ ਅਦਾਲਤ ਦੇ ਸਟਾਫ਼ ਨੂੰ ਦੋਵਾਂ ਵਕੀਲਾਂ ਨੂੰ ਸੂਚਿਤ ਕਰਨ ਲਈ ਕਿਹਾ ਹੈ ਕਿ ਉਹ ਮਾਮਲੇ ਉੱਤੇ ਜਦੋਂ ਵਿਚਾਰ ਹੋਵੇ ਤਾਂ ਉਹ ਅਦਾਲਤ ਵਿਚ ਹਾਜ਼ਰ ਰਹਿਣ।ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਵਿਸਤਰਿਤ ਸਟੇਟਸ ਰਿਪੋਰਟ ਤਲਬ ਕੀਤੀ ਹੈ, ਕਿ ਮਾਮਲੇ ਵਿੱਚ ਕੌਣ ਮੁਲਜ਼ਮ ਹਨ, ਕਿੰਨ੍ਹਾਂ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਗਈ ਹੈ ਤੇ ਕਿੰਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਹਿੰਸਾ ਵਿੱਚ ਮਾਰੇ ਗਏ ਕਿਸਾਨ ਦੀ ਮਾਂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹਈਆ ਕਰਵਾਈ ਜਾਵੇ ਜੋ ਕਿ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਤੋਂ ਹੀ ਬੀਮਾਰ ਹੈ। ਮਾਮਲੇ ਵਿੱਚ ਸੁਪਰੀਮ ਕੋਰਟ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਕੇਰਗੀ ਜਦੋਂ ਸਰਕਾਰ ਤਲਬ ਕੀਤੀ ਰਿਪੋਰਟ ਅਦਾਲਤ ਦੇ ਸਨਮੁੱਖ ਰੱਖੇਗੀ।

Real Estate