ਲਖੀਮਪੁਰ ਕਤਲਕਾਂਡ : ਕੇਂਦਰੀ ਮੰਤਰੀ ਦੇ ਘਰ ਦੇ ਬਾਹਲ ਲੱਗਾ ਪੁਲਿਸ ਦਾ ਨੋਟਿਸ

55

ਉੱਤਰਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਏ ਕਿਸਾਨ ਕਤਲੇਆਮ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ, 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਨੇ ਘਟਨਾ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਤਲਬ ਕੀਤਾ ਹੈ। ਪੁਲਿਸ ਨੇ ਇਕ ਨੋਟਿਸ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਘਰ ਲਗਾ ਦਿੱਤਾ ਹੈ। ਲਖੀਮਪੁਰ-ਖੇੜੀ ਦੇ ਟਿਕੁਨੀਆ ਵਿੱਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਪੁਲਿਸ ਨੇ ਸ਼ੁੱਕਰਵਾਰ ਸਵੇਰੇ ਆਸ਼ੀਸ਼ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਚਿਪਕਾਏ ਗਏ ਨੋਟਿਸ ਵਿੱਚ ਅਸ਼ੀਸ਼ ਮਿਸ਼ਰਾ ਨੂੰ ਸਵੇਰੇ 10 ਵਜੇ ਕ੍ਰਾਈਮ ਬ੍ਰਾਂਚ ਦੇ ਦਫਤਰ ਬੁਲਾਇਆ ਗਿਆ ਹੈ।

Real Estate