ਅਨੁਸੂਚਿਤ ਜਾਤੀ ਦੇ ਲੋਕਾਂ ਤੇ ਜਿ਼ਆਦਤੀ ਕਰਨ ਵਾਲਿਆਂ ਤੇ ਪੁਲਿਸ ਕਰੇ 24 ਘੰਟਿਆਂ ਦੇ ਅੰਦਰ ਸਖਤ ਕਾਰਵਾਈ

99


ਮੈਂਬਰ ਐਸ.ਸੀ. ਕਮਿਸ਼ਨ ਪੰਜਾਬ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਭਾਈਚਾਰੇ ਦੀਆਂ ਸੁਣੀਆਂ ਸਿ਼ਕਾਇਤਾਂ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ:(ਕੁਲਦੀਪ ਸਿੰਘ ਘੁਮਾਣ)
ਅਨੁਸੂਚਿਤ ਜਾਤੀ ਦੇ ਲੋਕਾਂ ਤੇ ਹੋਣ ਵਾਲੇ ਅਤਿਆਚਾਰਾਂ ਅਤੇ ਜਿ਼ਆਦਤੀਆਂ ਨੂੰ ਰੋਕਣ ਲਈ ਐਸ.ਸੀ. ਕਮਿਸ਼ਨ ਪੰਜਾਬ ਵਲੋਂ ਜਲਦੀ ਇਨਸਾਫ ਦੁਆਇਆ ਜਾ ਰਿਹਾ ਹੈ ਅਤੇ ਜਿ਼ਆਦਤੀਆਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਸ੍ਰੀ ਰਾਜ ਕੁਮਾਰ ਹੰਸ ਮੈਂਬਰ ਐਸ.ਸੀ. ਕਮਿਸਨ ਪੰਜਾਬ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਵਿਖੇ ਅਨੁਸੂਚਿਤ ਜਾਤੀ ਦੇ ਪ੍ਰਾਰਥੀਆਂ ਦੀਆਂ ਅਰਜੀਆਂ ਦੀ ਸੁਣਵਾਈ ਕਰਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।
ਸ੍ਰੀ ਹੰਸ ਨੇ ਦੱਸਿਆ ਕਿ ਐਸ.ਸੀ. ਕਮਿਸ਼ਨ ਪਾਸ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪ੍ਰਾਰਥੀਆਂ ਵਲੋਂ ਕੀਤੀਆਂ ਗਈਆਂ ਸਿ਼ਕਾਇਤਾ ਦਾ ਦਿਨੋ ਦਿਨ ਵਾਧਾ ਹੋ ਰਿਹਾ ਹੈ ਅਤੇ ਕਮਿਸ਼ਨ ਇਹਨਾਂ ਸਿ਼ਕਾਇਤਾਂ ਦਾ ਨਿਪਟਾਰਾ ਬਹੁਤ ਜਲਦੀ ਕਰ ਰਿਹਾ ਹੈ।
ਉਹਨਾਂ ਅੱਗੇ ਦੱਸਿਆ ਕਿ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਅਨੁਸੂਚਿਤ ਜਾਤੀ ਦੇ 10 ਪ੍ਰਾਰਥੀਆਂ ਦੀਆਂ ਅਰਜ਼ੀਆਂ ਤੇ ਕਾਰਵਾਈ ਕਰਦਿਆਂ ਉਹਨਾ ਸਿਵਿਲ,ਪੁਲਿਸ ਅਤੇ ਸਿਹਤ ਵਿਭਾਗਾਂ ਦੀਆਂ ਵੱਖਰੀਆਂ ਵੱਖਰੀਆਂ ਟੀਮਾਂ ਦਾ ਗਠਨ ਕਰਕੇ ਆਪਣੀ ਰਿਪੋਰਟ ਐਸ.ਸੀ. ਕਮਿਸ਼ਨ ਪਾਸ ਪੇਸ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਪੁਲਿਸ ਨਾਲ ਸਬੰਧਿਤ ਦੋ ਸਿ਼ਕਾਇਤਾਂ ਦਾ ਨਿਪਟਾਰਾ ਕਰਦਿਆਂ ਉਹਨਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਕੀਤੀ ਗਈ ਕਾਰਵਾਈ ਦੀ ਰਿਪੋਰਟ 28 ਅਕਤੂਬਰ ਤੱਕ ਪੇਸ਼ ਕਰਨ।ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਅਨੁਸੂਚਿਤ ਜਾਤੀ ਦੇ ਲੋਕਾਂ ਤੇ ਕਿਸੇ ਵੀ ਪ੍ਰਕਾਰ ਦਾ ਅਤਿਆਚਾਰ ਕਰਦਾ ਹੈ ਤਾਂ ਦੋਸ਼ੀਆਂ ਵਿਰੁੱਧ 24 ਘੰਟਿਆਂ ਦੇ ਅੰਦਰ ਅੰਦਰ ਐਸ.ਸੀ.ਐਸ.ਟੀ. ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ ।
ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸਿ਼ਕਾਇਤਾਂ ਦਾ ਨਿਪਟਾਰਾ ਕਰਦਿਆਂ ਉਹਨਾਂ ਸੀ.ਐਮ.ਓ ਅਤੇ ਐਸ.ਡੀ.ਐਮ ਦੋ ਮੈਂਬਰੀ ਕਮੇਟੀ ਅਤੇ ਡੀ.ਡੀ.ਪੀ.ਓ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਦੋ ਮੈਂਬਰੀ ਕਮੇਟੀ ਦਾ ਗਠਨ ਕਰਕੇ ਇਹਨਾਂ ਨੂੰ 11 ਨਵੰਬਰ 2021 ਤੱਕ ਆਪਣੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਰੁਨ ਕੁਮਾਰ ਏ.ਡੀ.ਸੀ.ਡੀ., ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ., ਡਾ.ਰੰਜੂ ਸਿੰਗਲਾ ਸਿਵਿਲ ਸਰਜਨ, ਸ੍ਰੀ ਜਗਮੋਹਨ ਸਿੰਘ ਮਾਨ ਜਿ਼ਲ੍ਹਾ ਸਮਾਜਿਕ ਨਿਆ ਅਧਿਕਾਰਤਾ ਅਫਸਰ, ਸ੍ਰੀ ਅਸ਼ੋਕ ਮਹਿੰਦਰਾ ਵੀ ਮੌਜੂਦ ਸਨ।

Real Estate