ਮੇਰੇ ਸਮੇਂ ਜੰਮੂ ਕਸ਼ਮੀਰ ਦੇ ਅਜਿਹੇ ਹਾਲਾਤ ਨਹੀਂ ਸਨ : ਰਾਜਪਾਲ ਮੇਘਾਲਿਆ

94

ਜੰਮੂ ਕਸ਼ਮੀਰ ਦੇ ਮੌਜੂਦਾ ਹਾਲਾਤਾਂ ‘ਤੇ ਟਿੱਪਣੀ ਕਰਦਿਆਂ ਮੇਘਾਲਿਆ ਦੇ ਰਾਜਪਾਲ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੇ ਆਖਿਆ ਕਿ ਉਨ੍ਹਾਂ ਦੇ ਸਮੇਂ ਅੱਤਵਾਦੀ ਜੰਮੂ ਕਸ਼ਮੀਰ ਦੀ ਸਰਹੱਦ ਤੋਂ ਪੰਜਾਹ ਤੋਂ ਸੌ ਕਿਲੋਮੀਟਰ ਤੱਕ ਵੀ ਨਹੀਂ ਆਉਂਦੇ ਸਨ। ਸ਼ਨੀਵਾਰ ਅਤੇ ਐਤਵਾਰ ਨੂੰ ਚਾਰ ਨਾਗਰਿਕਾਂ ਦੀ ਹੱਤਿਆ ਕੀਤੀ ਗਈ ਹੈ। ਜਿਨ੍ਹਾਂ ਵਿੱਚੋਂ ਤਿੰਨ ਬਿਹਾਰ ਦੇ ਅਤੇ ਇੱਕ ਉੱਤਰ ਪ੍ਰਦੇਸ਼ ਦਾ ਸੀ। ਮੇਘਾਲਿਆ ਦੇ ਰਾਜਪਾਲ ਵੱਲੋਂ ਇਨ੍ਹਾਂ ਹਾਲਾਤਾਂ ਉਪਰ ਹੀ ਟਿੱਪਣੀ ਕੀਤੀ ਗਈ ਹੈ। ਮਲਿਕ ਨੇ ਕਿਸਾਨ ਸੰਘਰਸ਼ ਤੇ ਵੀ ਟਿੱਪਣੀ ਕਰਦਿਆਂ ਆਖਿਆ ਕਿ ਜੇਕਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਸਰਕਾਰ ਨੇ ਨਾ ਸੁਣੀ ਤਾਂ ਭਾਜਪਾ ਦੁਬਾਰਾ ਸੱਤਾ ਵਿੱਚ ਨਹੀਂ ਆਵੇਗੀ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ ਘੱਟ ਮੁੱਲ ਦੇਣ ਲਈ ਸਹਿਮਤ ਹੈ ਤਾਂ ਕਿਸਾਨ ਅਤੇ ਕੇਂਦਰ ਦਰਮਿਆਨ ਵਿਚੋਲਗੀ ਵੀ ਕਰਨ ਨੂੰ ਤਿਆਰ ਹਨ। ਸੱਤਿਆਪਾਲ ਮਲਿਕ 2018-2019 ਦੌਰਾਨ ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਰਹੇ ਹਨ ਅਤੇ ਉਨ੍ਹਾਂ ਨੇ ਰਾਜਪਾਲ ਹੁੰਦਿਆਂ ਹੀ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਨੂੰ ਹਟਾਇਆ ਗਿਆ ਸੀ।

Real Estate