ਅਰੂਸਾ ਦੇ ਵੀਜੇ ਲੈਣ ਹੀ ਕੇਂਦਰ ਕੋਲ ਗਏ ਆ ਕੈਪਟਨ, ਪੰਜਾਬ ਦਾ ਕੰਮ ਤਾਂ ਕੋਈ ਕੀਤਾ ਨੀਂ : ਸੁਖਜਿੰਦਰ ਰੰਧਾਵਾ

164

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰ‌ਦਿਆਂ ਕਿਹਾ ਹੈ ਕਿ ਪੰਜਾਬ ਨੂੰ ਪਾਕਿਸਤਾਨ ਤੋਂ ਨਹੀਂ ਬਲਕਿ ਅਮਰਿੰਦਰ ਸਿੰਘ ਤੇ ਉਹਨਾਂ ਦੀ ਗੱਦਾਰੀ ਤੋਂ ਖ਼ਤਰਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਾਢੇ ਚਾਰ ਸਾਲ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਅੱਜ ਉਹ ਦਾਅਵੇ ਕਰ ਰਹੇਹਨ ਕਿ ਸਕਿਓਰਿਟੀ ਦੇ ਮਾਮਲੇ ’ਤੇ ਡੋਵਾਲ ਨੁੰ ਮਿਲਿਆ ਹਾਂ ਪਰ ਉਹਨਾਂ ਸਾਢੇ ਚਾਰ ਸਾਲਾਂ ਵਿਚ ਕਿਉਂ ਨਹੀਂ ਇਹ ਮਾਮਲਾ ਕੇਂਦਰ ਕੋਲ ਚੁੱਕਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ‌ ਸਿੰਘ ਅੱਜ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਗੱਲ ਕਰ ਰਹੇ ਹਨ ਪਰ ਉਹਨਾਂ ਬਤੌਰ ਮੁੱਖ ਮੰਤਰੀ ਕਿਸਾਨਾਂ ਦਾ ਮਸਲਾ ਕੇਂਦਰ ਕੋਲ ਕਿਉਂ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਾਂ ਨਾਲ ਗੰਢਤੁੱਪ ਸੀ ਤੇ ਇਸੇ ਲਈ ਉਹ ਉਹਨਾਂ ਦਾ ਬਚਾਅ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਲਈ ਨਾ ਬੇਅਦਬੀ ਦੇ ਮਾਮਲੇ ਵਿਚ ਕਾਰਵਾਈ ਕੀਤੀ, ਨਾ ਬਾਦਲਾਂ ਦੇ ਟਰਾਂਸਪੋਰਟ ਮਾਫੀਆ ਖਿਲਾਫ ਕਾਰਵਾਈ ਕੀਤੀ ਤੇ ਨਾ ਹੀ ਨਸ਼ਿਆਂ ਦੇ ਮਾਮਲੇ ਵਿਚ ਕੋਈ ਕਾਰਵਾਈ ਕੀਤੀ। ਅਮਰਿੰਦਰ ਸਿੰਘ ਨੇਹਮੇਸ਼ਾ ਆਪਣੇ ਨਿੱਜੀ ਹਿੱਤਾਂ ਵਾਸਤੇ ਰਾਜਨੀਤੀ ਕਰਦੇ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਰੂਸ ਆਲਮ ਨਾਲ ਸੰਬੰਧਾਂ ਨੁੰ ਲੈ ਕੇ ਪਹਿਲੀ ਵਾਰ ਜਨਤਕ ਟਿੱਪਣੀ ਕੀਤੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਕੋਲੋਂ ਅਰੂਸਾ ਲਈ ਵੀਜ਼ਾ ਤੇ ਹੋਰ ਕੰਮ ਲੈਣ ਜਾਂਦੇ ਸਨ।

ਉਹਨਾਂ ਕਿਹਾ ਕਿ ਅਰੂਸਾ ਦੇ ਤੇ ਹੋਰ ਨਿੱਜੀ ਕੰਮ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਕੇਂਦਰ ਸਰਕਾਰ ਤੋਂ ਕਰਵਾਏ ਤੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ , ਜੇ ਪਾਕਿਸਤਾਨ ਵੱਲੋਂ ਐਨਾ ਖ਼ਤਰਾ ਤਾਂ ਅਰੂਸਾ ਨੂੰ ਆਪਣੇ ਨਾਲ ਕਿਉਂ ਰੱਖਿਆ?”

Real Estate