ਲਖੀਮਪੁਰ ਮਾਮਲਾ :ਯੂਪੀ ਸਰਕਾਰ ਦੀ ਸੁਪਰੀਮ ਕੋਰਟ ਵੱਲੋਂ ਝਾੜ-ਝੰਬ

121

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ। ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਘਟਨਾ ਸਬੰਧੀ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਹਨ। ਸਰਵਉੱਚ ਅਦਾਲਤ ਨੇ ਰਾਜ ਸਰਕਾਰ ਨੂੰ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ।
ਸੁਪਰੀਮ ਕੋਰਟ ਵਿਚ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ ਹੋਵੇਗੀ ਕਿਉਂਕਿ ਉੱਤਰ ਪ੍ਰਦੇਸ਼ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਹੋਰ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫਿਟਕਾਰ ਲਗਾਈ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ । ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਉਹ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

Real Estate