ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’

119

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ ਦਿੱਤੀ ਚੁਣੌਤੀ ਬਕਾਇਆ ਹੈ ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੜਕਾਂ ਜਾਮ ਕਰਨ ਅਤੇ ਰਸਤਾ ਰੋਕਣ ਨਾਲ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਕੋਈ ਵੱਡਾ ਫੈਸਲਾ ਲੈ ਸਕਦਾ ਹੈ।

Real Estate