ਡਾ. ਗੁਲਜ਼ਾਰ ਸਿੰਘ ਚੀਮਾ ਦੇ ਨਾਮ ‘ਤੇ ਰੱਖਿਆ ਸ਼ਹਿਰ ਦੀ ਸੜਕ ਦਾ ਨਾਮ

145
ਪ੍ਰਧਾਨ ਮੰਤਰੀ ਟਰੂਡੋ ਨੇ ਪੱਤਰ ਲਿਖ ਕੇ ਇਸ ਸਨਮਾਨ ਲਈ ਡਾ: ਗੁਲਜ਼ਾਰ ਨੂੰ ਦਿੱਤੀ ਵਧਾਈ
‘ਵਿੰਨੀਪੈਗ ਸਿਟੀ ਕੌਂਸਲ’ ਨੇ ਮੈਨੀਟੋਬਾ, ਕੈਨੇਡਾ ਵਿਚ ਚੁਣੇ ਗਏ ਭਾਰਤੀ ਮੂਲ ਦੇ ਪਹਿਲੇ ਐਮ ਐਲ ਏ ਡਾ. ਗੁਲਜ਼ਾਰ ਸਿੰਘ ਚੀਮਾ ਦੇ ਨਾਮ ‘ਤੇ ਸ਼ਹਿਰ ਦੀ ਇਕ ਸੜਕ ਦਾ ਨਾਮ ਡਾ. ਗੁਲਜ਼ਾਰ ਸਿੰਘ ਚੀਮਾ ਸਟਰੀਟ ਰੱਖਿਆ ਹੈ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਉਹਨਾਂ ਨੂੰ ਵਧਾਈ ਦਿੱਤੀ ਹੈ। ਟਰੂਡੋ ਨੇ ਇਕ ਪੱਤਰ ਲਿਖ ਕੇ ਇਸ ਸਨਮਾਨ ਲਈ ਡਾ: ਗੁਲਜ਼ਾਰ ਨੂੰ ਵਧਾਈ ਦਿੱਤੀ ਹੈ। ਇਸ ਸਬੰਧੀ ਵਿੰਨੀਪੈਗ ਸਿਟੀ ਕੌਂਸਲ ਦੀ ਸਪੀਕਰ ਦੇਵੀ ਸ਼ਰਮਾ ਤੋਂ ਪ੍ਰਾਪਤ ਇਕ ਜਾਣਕਾਰੀ ਮੁਤਾਬਕ ਡਾ। ਗੁਲਜ਼ਾਰ ਸਿੰਘ ਚੀਮਾ ਦੀਆਂ ਵਿੰਨੀਪੈਗ ਸ਼ਹਿਰ ਅਤੇ ਕਮਿਊਨਿਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਕਤ ਫ਼ੈਸਲਾ ਲਿਆ ਗਿਆ ਸੀ। ਇਸ ਸਬੰਧੀ ਸਿਟੀ ਵੱਲੋਂ ਸਟਰੀਟ ਨਾਮਕਰਣ ਸਮਾਗਮ 23 ਅਕਤੂਬਰ ਬੀਤੇ ਦਿਨ ਸ਼ਨੀਵਾਰ ਨੂੰ ਕਮਰਸ਼ੀਅਲ ਐਵਨਿਊ- ਚੀਮਾ ਡਰਾਈਵ (ਵੈਸਟ ਆਫ ਐਡਵਰਡ ਸਟਰੀਟ) ‘ਤੇ ਰੱਖਿਆ ਗਿਆ।
ਗੁਲਜ਼ਾਰ ਸਿੰਘ ਚੀਮਾ ਜੋ ਕਿ ਅੱਜ ਕੱਲ ਸਰੀ ਵਿਖੇ ਰਹਿ ਰਹੇ ਹਨ, ਲੰਬਾ ਸਮਾਂ ਵਿੰਨੀਪੈਗ ਸ਼ਹਿਰ ਵਿਚ ਆਪਣੇ ਪਰਿਵਾਰ ਸਮੇਤ ਰਹੇ ਹਨ। ਉਹ ਇਥੋ ਦੇ ਕਿਲਡੋਨਨ ਹਲਕੇ ਤੋਂ ਪਹਿਲੀ ਵਾਰ 1988 ਵਿਚ ਲਿਬਰਲ ਵਿਧਾਇਕ ਚੁਣੇ ਗਏ ਸਨ।
Real Estate