ਡੇਰਾ ਸਿਰਸਾ ਮੁਖੀ ਨੂੰ ਫਰੀਦਕੋਟ ਅਦਾਲਤ ‘ਚ ਵੱਜੀ ਵਾਜ, 29 ਨੂੰ ਲਿਆਉਣ ਦੇ ਹੋਏ ਹੁਕਮ

100

ਪੰਜਾਬ ਵਿਚ 2015 ਦੇ ਬਰਗਾੜੀ ਵਿਚ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਰਾਮ ਰਹੀਮ ਦੇ ਨਾਮ ਦਾ ਪ੍ਰੋਡਕਸ਼ਨ ਵਾਰੰਟ ਕੋਟਕਪੁਰਾ ਕੋਰਟ ਤੋਂ ਹਾਸਲ ਕਰ ਲਿਆ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੁਰਿੰਦਰਪਾਲ ਸਿੰਘ ਪਰਮਾਰ ਆਈਜੀ ਦੀ ਅਗਵਾਈ ਵਾਲੀ ਐਸਆਈਟੀ ਨੇ 1 ਜੂਨ 2015 ਨੂੰ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਹੋਈ ਐਫ਼ਆਈਆਰ ਨੰਬਰ 63 ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਜ਼ਸ਼ ਰਚਣ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਸੀ ਤੇ ਹੁਣ ਐਸਆਈਟੀ ਨੇ ਜੁਡੀਸ਼ੀਅਲ ਮੈਜਿਸਟੇ੍ਰਟ ਮੈਡਮ ਤਰਜਨੀ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਡੇਰਾ ਮੁਖੀ ਨੂੰ ਪੋ੍ਰਡਕਸ਼ਨ ਵਰੰਟ ’ਤੇ ਲਿਆਉਣ ਦੀ ਇਜਾਜ਼ਤ ਮੰਗੀ ਤਾਂ ਅਦਾਲਤ ਨੇ 29-10-2021 ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਅਦਾਲਤ ਵਿਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਰਾਮ ਰਹੀਮ ਪਹਿਲਾਂ ਹੀ ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ। ਪਿਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ‘ਚ ਰਾਮ ਰਹੀਮ ਨੂੰ ਮਿਲਾ ਕਿ ਕੁਲ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।

Real Estate