ਅਰੂਸਾ 16 ਸਾਲ ਤੋਂ ਪੰਜਾਬ ਆ ਰਹੀ ਹੈ ਤੇ ਪਹਿਲਾਂ ਕਦੇ ਰੰਧਾਵਾ ਕਿਉਂ ਨਹੀਂ ਬੋਲੇ: ਕੈਪਟਨ

104

ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਨਵੀਂ ਪਾਰਟੀ ਬਣਾਉਣਗੇ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਪਾਰਟੀ ਦੇ ਨਾਮ ਅਤੇ ਚੋਣ ਨਿਸ਼ਾਨ ਲਈ ਉਨ੍ਹਾਂ ਦੇ ਵਕੀਲ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮੁਕਾਬਲੇ ਵਿੱਚ ਕਿਧਰੇ ਠਹਿਰਦੀ ਹੀ ਨਹੀਂ ਤੇ ਅਗਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਿੱਧੂ ਦੇ ਹੱਥ ਪਾਰਟੀ ਦੀ ਕਮਾਨ ਆਈ ਹੈ ਕਾਂਗਰਸ ਦਾ ਗਰਾਫ਼ ਹੇਠਾਂ ਨੂੰ ਜਾ ਰਿਹਾ ਹੈ। ਅਰੂਸਾ ਆਲਮ ਬਾਰੇ ਉਨ੍ਹਾਂ ਕਿਹਾ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਕਿਉਂ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਉਹ 28 ਅਕਤੂਬਰ ਨੂੰ ਦਿੱਲੀ ਜਾਣਗੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਕਦੇ ਵੀ ਕਿਸਾਨਾਂ ਨਾਲ ਸਿੱਧੀ ਗੱਲਬਾਤ ਨਹੀਂ ਹੋਈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਈ ਕਾਂਗਰਸੀ ਨੇਤਾ ਉਨ੍ਹਾਂ ਦੇ ਸੰਪਰਕ ਵਿੱਚ ਹਨ।

Real Estate