ਪਾਕਿਸਤਾਨ ਦੀ ਜਿੱਤ ‘ਤੇ ਜਸ਼ਨ , ਵਿਦਿਆਰਥੀਆਂ ਖ਼ਿਲਾਫ਼ UAPA ਤਹਿਤ ਮਾਮਲੇ ਦਰਜ

86

ਜੰਮੂ-ਕਸ਼ਮੀਰ ਪੁਲਸ ਨੇ ਟੀ20 ਕੌਮਾਂਤਰੀ ਕ੍ਰਿਕਟ ਮੈਚ ਵਿਚ ਭਾਰਤ ਖ਼ਿਲਾਫ਼ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਦੇ ਸਿਲਸਿਲੇ ਵਿਚ ਦੋ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਖ਼ਿਲਾਫ਼ ਯੂਏਪੀਏ ਤਹਿਤ ਦੋ ਮਾਮਲੇ ਦਰਜ ਕੀਤੇ ਹਨ। ਅਕਰਣ ਨਗਰ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਸ਼ੇਰ-ਏ-ਕਸ਼ਮੀਰ ਆਯੂਵਿਗਿਆਨ ਸੰਸਥਾ ਸ਼੍ਰੀਨਗਰ (ਐੱਸਕੇਆਈਐੱਮਐੱਸ) ਸੌਰਾ ਦੇ ਹੌਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਕਰਣ ਨਗਰ ਅਤੇ ਸੌਰਾ ਪੁਲਸ ਥਾਣਿਆਂ ਵਿਚ ਯੂ। ਏ। ਪੀ। ਏ। ਤਹਿਤ ਦੋ ਮਾਮਲੇ ਦਰਜ ਕੀਤੇ ਗਏ ਹਨ। ਦੱਸ ਦੇਈਏ ਕਿ ਪਾਕਿਸਤਾਨ ਦੀ ਜਿੱਤ ਦਾ ਘਾਟੀ ਵਿਚ ਕਈ ਥਾਵਾਂ ‘ਤੇ ਜਸ਼ਨ ਮਨਾਏ ਜਾਣ ਸਬੰਧੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਹਨ। ਇਹ ਮੈਚ ਐਤਵਾਰ 24 ਅਕਤੂਬਰ ਨੂੰ ਦੁਬਈ ਵਿਚ ਹੋਇਆ ਸੀ। ਪਾਕਿਸਤਾਨ ਦੀ ਜਿੱਤ ਤੋਂ ਬਾਅਦ ਕਈ ਥਾਵਾਂ ‘ਤੇ ਪਟਾਕੇ ਵੀ ਚਲਾਏ ਗਏ ਸਨ। ਇਸ ਦਰਮਿਆਨ ਜੰਮੂ-ਕਸ਼ਮੀਰ ਵਿਦਿਆਰਥੀ ਸੰਘ ਨੇ ਉੱਪ ਰਾਜਪਾਲ ਮਨੋਜ ਸਿਨਹਾ ਤੋਂ ਯੂਏਪੀਏ ਤਹਿਤ ਲਾਏ ਗਏ ਦੋਸ਼ਾਂ ਨੂੰ ਮਨੁੱਖੀ ਆਧਾਰ ‘ਤੇ ਰੱਦ ਕੀਤੇ ਜਾਣ ਦੀ ਬੇਨਤੀ ਕੀਤੀ ਹੈ।

Real Estate