ਪੰਜਾਬ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਕਮਿਸ਼ਨ ਪੂਰੀ ਤਰ੍ਹਾਂ ਤਿਆਰ

106

ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ। ਐਸ। ਕਰੁਣਾ ਰਾਜੂ ਨੇ ਪਟਿਆਲਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ-2022 ਕਰਵਾਉਣ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਜ ਦੇ 5 ਲੱਖ ਸੀਨੀਅਰ ਸਿਟੀਜਨ ਵੋਟਰਾਂ ਲਈ ਪੋਸਟਲ ਬੈਲੇਟ ਪੇਪਰ ਵਰਤੇ ਜਾਣਗੇ। ਜਦੋਂਕਿ ਮਹਿਲਾ ਵੋਟਰਾਂ ਲਈ ਇਸ ਵਾਰ ‘ਤੁਹਾਡੀ ਵੋਟ ਤੁਹਾਡੀ ਤਾਕਤ ਤੇ ਤੁਹਾਡਾ ਮਾਣ’ ਨਾਮ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਵੇ ਅਤੇ ਖਾਸ ਕਰਕੇ ਤੀਜੇ ਲਿੰਗ ਵਾਲੇ ਹਰ ਵੋਟਰ ਨੂੰ ਵੋਟਰ ਸੂਚੀ ਦਾ ਹਿੱਸਾ ਬਣਾਉਣ ਲਈ ਹਰ ਪਿੰਡ, ਵਾਰਡ ਅਤੇ ਬੂਥ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਦੋਂਕਿ ਰਾਜ ਅੰਦਰ 3 ਲੱਖ ਨੌਜਵਾਨ ਨਵੇਂ ਵੋਟਰ ਬਣੇ ਹਨ ਅਤੇ ਇਨ੍ਹਾਂ ਨੂੰ ਮਾਣ ਨਾਲ ਚੋਣ ਪ੍ਰਕ੍ਰਿਆ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਇੱਕ ਸਵਾਲ ਦੇ ਜਵਾਬ ‘ਚ ਡਾ। ਰਾਜੂ ਨੇ ਕਿਹਾ ਕਿ ਪਟਿਆਲਾ ਸਿਆਸੀ ਤੌਰ ‘ਤੇ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇਸ ਲਈ ਸਮੁੱਚੀਆਂ ਤਿਆਰੀਆਂ ਇਸੇ ਲਿਹਾਜ ਨਾਲ ਕੀਤੀਆਂ ਜਾ ਰਹੀਆਂ ਹਨ ਕਿ ਪਟਿਆਲਾ ਸਮੇਤ ਪੂਰੇ ਰਾਜ ਅੰਦਰ ਵਿਧਾਨ ਸਭਾ ਚੋਣਾਂ ਦੇ ਕੰਮ ਨੂੰ ਤੇਜ਼, ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਪਿਛਲੀਆਂ ਚੋਣਾਂ ‘ਚ ਰਾਜ ਅੰਦਰ ਅਰਧ ਸੁਰੱਖਿਆ ਬਲਾਂ ਦੀਆਂ 525 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਿਰੁੱਧ ਕਿਸੇ ਵੀ ਕੇਸ ਅਤੇ ਵਿਤੀ ਲੈਣ-ਦੇਣ ਤੇ ਬਕਾਇਆ ਆਦਿ ਦੇ ਵੇਰਵੇ ਫਾਰਮ ਨੰਬਰ 26 ਭਰਵਾਇਆ ਜਾਂਦਾ ਹੈ।
ਮੁੱਖ ਚੋਣ ਅਧਿਕਾਰੀ ਨੇ ਅਨੁਸਾਰ ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖ਼ਤ ਲਈ ਹਰ ਨਜ਼ਰੀਏ ਤੋਂ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਭਗੌੜੇ ਮੁਜ਼ਰਮਾਂ, ਪੈਰੋਲ ਜੰਪਰਾਂ, ਗੜਬੜੀ ਕਰਨ ਵਾਲਿਆਂ, ਨਸ਼ਾ ਤਸਕਰਾਂ ਅਤੇ ਗ਼ੈਰਜਮਾਨਤੀ ਵਰੰਟਾਂ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖਦਿਆਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਅੰਦਰ 3 ਲੱਖ ਅਸਲਾ ਲਾਇਸੈਂਸੀ ਹਨ ਅਤੇ 95 ਫ਼ੀਸਦੀ ਅਸਲਾ ਧਾਰਕਾਂ ਤੋਂ ਅਸਲਾ ਜਮ੍ਹਾਂ ਕਰਵਾਇਆਂ ਜਾਂਦਾ ਹੈ ਤੇ ਛੋਟ ਕੇਵਲ ਕੁਝ ਵਰਗਾਂ ਨੂੰ ਹੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ।ਸੀ।ਆਈ।) ਨੇ ਬੂਥ ਲੈਵਲ ਅਧਿਕਾਰੀਆਂ ਦੁਆਰਾ ਸਾਰੇ ਪੋਲਿੰਗ ਸਟੇਸ਼ਨਾਂ ਦੀ ਡਿਜੀਟਲ ਮੈਪਿੰਗ ਲਈ ਗਰੁੜ ਐਪ ਵਿਕਸਤ ਕੀਤੀ ਗਈ ਹੈ। ਇਸ ਐਪ ਰਾਹੀਂ ਬੀ।ਐਲ।ਓ ਆਪਣੇ ਰਜਿਸਟਰਡ ਮੋਬਾਇਲ ਨੰਬਰਾਂ ਰਾਹੀਂ ਪੋਲਿੰਗ ਸਟੇਸ਼ਨਾਂ ਦੀਆਂ ਫੋਟੋਆਂ ਅਤੇ ਸਥਾਨ ਦੀ ਜਾਣਕਾਰੀ ਅਪਲੋਡ ਕਰਨਗੇ।
ਡਾ। ਐਸ। ਕਰੁਣਾ ਰਾਜੂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ ਅਤੇ ਇਹ ਗਿਣਤੀ ਹੋਰ ਵੀ ਵਧ ਸਕਦੀ ਹੈ। ਪਟਿਆਲਾ ਜ਼ਿਲ੍ਹੇ ‘ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1663 ਤੋਂ ਵਧਕੇ 1784 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੀ ਸੰਭਾਵਤ ਤੀਜੀ ਲਹਿਰ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ‘ਚ ਮਾਸਕਾਂ, ਦਸਤਾਨਿਆਂ, ਸੈਨੇਟਾਈਜ਼ਰ ਤੇ ਸਮਾਜਿਕ ਦੂਰੀ ਆਦਿ ਦੇ ਵਿਸੇਸ਼ ਬੰਦੋਬਸਤ ਕੀਤੇ ਜਾਣਗੇ।

Real Estate