ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

74


ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲੇ ਦੇ ਸਮੂਹ ਕੇਂਦਰਾਂ ਵਿੱਚ ਹੋਣਗੀਆਂ ਉਪਲੱਬਧ

ਸ਼੍ਰੀ ਮੁਕਤਸਰ ਸਾਹਿਬ ਦੇ28 ਅਕਤੂਬਰ (ਕੁਲਦੀਪ ਸਿੰਘ ਘੁਮਾਣ)
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
ਸ੍ਰੀ ਸੂਦਨ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲੇ ਦੇ ਸਮੂਹ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ। ਉਨਾਂ ਕਿਹਾ ਕਿ ਕਿਸਾਨ ਟੂਰਿਜ਼ਮ ਸਕੀਮ ਅਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਦੋਵਾਂ ਸੇਵਾਵਾਂ ਦੇ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ ‘ਤੇ ਜਾ ਕੇ ਇਨਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਤੇ ਜ਼ਿਲੇ ਦੇ ਸੇਵਾ ਕੇਂਦਰਾਂ ਵਿੱਚ ਲੋੜੀਂਦੇ ਦਸਤਾਵੇਜ਼ ਸਮੇਤ ਲਿਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮਾਂ ਕਰਾਉਣ ਲੋੜ ਨਹੀਂ ਹੈ।

Real Estate