ਚੰਨੀ ਸਰਕਾਰ ਨੇ ਘਟਾਈ 3 ਰੁਪਏ ਪ੍ਰਤੀ ਯੂਨਿਟ ਘਰੇਲੂ ਬਿਜਲੀ ਦੀ ਦਰ

95

ਪੰਜਾਬ ਸਰਕਾਰ ਨੇ ਬਿਜਲੀ ਦੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਦੀ ਯੂਨਿਟ 3 ਰੁਪਏ ਪ੍ਰਤੀ ਯੂਨਿਟ ਸਸਤੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਐਲਾਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਪੂਰੇ ਦੇਸ ਵਿੱਚ ਸਭ ਤੋਂ ਸਸਤੀ ਬਿਜਲੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ, “ਇਸ ਨਾਲ ਪੰਜਾਬ ਦੇ 95 ਫੀਸਦ ਲੋਕਾਂ ਨੂੰ ਫਾਇਦਾ ਹੋਵੇਗਾ ਜੋ ਸਿਫ਼ਰ ਤੋਂ 7 ਕਿਲੋਵਾਟ ਤੱਕ ਬਿਜਲੀ ਦਾ ਇਸਤੇਮਾਲ ਕਰਦੇ ਹਨ।” “ਦਿੱਲੀ ਸਰਕਾਰ ਕਰੀਬ 2200 ਕਰੋੜ ਦੀ ਬਿਜਲੀ ਸਬਸਿਡੀ ਦਿੰਦੀ ਹੈ ਤੇ ਪੰਜਾਬ ਸਰਕਾਰ ਨੇ ਇਸ ਨਵੇਂ ਸਣੇ ਹੁਣ ਤੱਕ 14 ਹਜ਼ਾਰ ਕਰੋੜ ਰੁਪਏ ਤੱਕ ਦੀ ਬਿਜਲੀ ਦੇ ਦਿੱਤੀ ਹੈ।” ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ 3 ਰੁਪਏ ਪ੍ਰਤੀ ਯੂਨਿਟ ਦੀ ਇਹ ਕਟੌਤੀ ਘਰੇਲੂ ਖਪਤਕਾਰਾਂ ਦੇ ਹਰ ਸਲੈਬ ਵਿੱਚ ਲਾਗੂ ਹੋਵੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 11% ਡੀਏ ਦਾ ਐਲਾਨ ਕੀਤਾ ਹੈ।

Real Estate