ਕਾਬੁਲ ਵਿੱਚ ਹਸਪਤਾਲ ਕੋਲ ਹੋਏ ਧਮਾਕੇ ‘ਚ 19 ਹਲਾਕ, ਦਰਜਨਾਂ ਜ਼ਖ਼ਮੀ

79

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮਿਲਟਰੀ ਹਸਪਤਾਲ ਦੇ ਮੁੱਖ ਗੇਟ ’ਤੇ ਹੋਏ ਧਮਾਕੇ ਵਿੱਚ 19 ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਦਰਜਨਾਂ ਜ਼ਖ਼ਮੀ ਹੋ ਗਏ।  ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਬਾਹਰ ਮੁੱਖ ਗੇਟ ’ਤੇ ਧਮਾਕਾ ਹੋਇਆ ।  ਸ਼ਹਿਰ ਵਾਸੀਆਂ ਨੇ ਕਿਹਾ ਕਿ ਕਾਬੁਲ ਦੇ ਦਸਵੇਂ ਜ਼ਿਲ੍ਹੇ ਵਿੱਚ ਹਸਪਤਾਲ ਦੇ ਬਾਹਰ ਦੋ ਧਮਾਕੇ ਹੋਏ ਹਨ। ਉਨ੍ਹਾਂ ਗੋਲੀਬਾਰੀ ਦੀ ਆਵਾਜ਼ ਵੀ ਸੁਣੀ।

Real Estate